‘ਅਸੀ 21 ਫੀਸਦ ਨਮੀ ਵਾਲਾ ਝੋਨਾ ਵੀ ਖਰੀਦਿਆ’ ਹੁਣ ਸਰਕਾਰ ਕਿਸਾਨਾਂ ਨੂੰ ਜਾਣਬੁੱਝ ਕੇ ਕਰ ਰ

Photo of author

By Stories


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗੁਵਾਈ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਵੱਲੋਂ ਲੁਧਿਆਣਾ ਦੇ ਡੀਸੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਅਤੇ ਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਉਪਰ ਝੋਨੇ ਦੀ ਖਰੀਦ ਦੇ ਪ੍ਰਬੰਧ ਨਾ ਹੋਣ ਦੇ ਦੋਸ਼ ਲਗਾਏ।

ਇਸ਼ਤਿਹਾਰਬਾਜ਼ੀ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹਰ ਸਾਲ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਂਦੀ ਹੈ।ਪਰੰਤੂ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ 13 ਅਕਤੂਬਰ ਤੱਕ ਵੀ ਝੋਨੇ ਦੀ ਖਰੀਦ ਨਹੀਂ ਸ਼ੁਰੂ ਹੋਈ ਸੀ।

ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀ ਵਿੱਚ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਹਨ। ਜਿਸ ਕਾਰਨ ਕਿਸਾਨ ਧਰਨੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਸਾਜਿਸ਼ ਦੇ ਤਹਿਤ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਦੱਸਣਯੋਗ ਹੈ ਕੀ ਅਕਾਲੀ ਦਲ ਦੇ ਆਗੂਆਂ ਵੱਲੋਂ ਅੱਜ ਤਹਿਸੀਲ ਪੱਧਰ ਤੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਸੀ। ਕਿਉਂਕਿ ਮੰਡੀਆਂ ਚ ਕਿਸਾਨ ਲਗਾਤਾਰ ਖੱਜਲ-ਖੁਆਰ ਹੋ ਰਹੇ ਹਨ।ਪਰੰਤੂ ਸਰਕਾਰ ਹੱਥ ਤੇ ਹੱਥ ਧਰ ਕੇ ਬੈਠੀ ਨਜ਼ਰ ਆ ਰਹੀ ਹੈ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :



Source link

Leave a Comment