Samrala grain market: ਪੰਜਾਬ ਦੇ ਕਿਸਾਨਾਂ ਦੀ ਹਾਲਤ ਕਿਸੇ ਤੋਂ ਵੀ ਲੁਕੀ ਨਹੀਂ ਹੈ। ਮੰਡੀਆਂ ਦੇ ਵਿੱਚ ਬੇਸ਼ੱਕ ਝੋਨੇ ਦੀ ਖਰੀਦ ਸ਼ੁਰੂ ਹੋਏ ਨੂੰ ਇੱਕ ਮਹੀਨਾ ਹੋ ਗਿਆ ਹੈ, ਪਰ ਇਥੇ ਕਿਸਾਨ ਹਾਲੇ ਵੀ ਮੰਡੀਆਂ ਦੇ ਵਿੱਚ ਬੈਠਣ ਲਈ ਮਜ਼ਬੂਰ ਹੋ ਰਹੇ ਹਨ। ਕਾਰਨ ਇਹ ਹੈ ਕਿ ਕਿਸਾਨਾਂ ਦੀਆਂ ਫਸਲਾਂ ਸਮੇਂ ਸਿਰ ਨਹੀਂ ਚੁੱਕੀਆਂ ਜਾ ਰਹੀਆਂ ਤੇ ਮੰਡੀਆਂ ਦੇ ਵਿੱਚ ਲਿਫਟਿੰਗ ਨਾ ਹੋਣ ਦੇ ਚੱਲਦਿਆਂ ਕਿਸਾਨ ਚਿੰਤਾ ਦੇ ਆਲਮ ‘ਚ ਹਨ। ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਆਪਣੀਆਂ ਫਸਲਾਂ ਦੀ ਰਾਖੀ ਲਈ ਬੈਠਣਾ ਪੈ ਰਿਹਾ ਹੈ।
ਇੱਥੋਂ ਤੱਕ ਕਿ ਕਿਸਾਨਾਂ ਨੇ ਆਪਣੇ ਤਿਉਹਾਰ ਵੀ ਮੰਡੀਆਂ ਦੇ ਵਿੱਚ ਹੀ ਮਨਾਏ ਹਨ। ਦੱਸ ਦਈਏ ਕਿ ਸਮਰਾਲਾ ਦੇ ਵਿੱਚ ਵੀ ਮੰਡੀਆਂ ਦੇ ਹਾਲ ਕੁਝ ਅਜਿਹੇ ਹੀ ਹਨ, ਜਿੱਥੇ ਕਿਸਾਨ ਪਰੇਸ਼ਾਨ ਹਨ। ਮੰਡੀਆਂ ਦੇ ਵਿੱਚ ਅਨਾਜ ਦੇ ਅੰਬਾਰ ਲੱਗੇ ਹੋਏ ਹਨ। ਮੰਡੀਆਂ ਦੇ ਵਿੱਚ ਲਿਫਟਿੰਗ ਤਾਂ ਹੋ ਹੀ ਹੈ ਪਰ ਲਿਫਟਿੰਗ ਦੀ ਰਫਤਾਰ ਇੰਨੀ ਮੱਧਮ ਪੈ ਗਈ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੀ ਢੋਆ-ਢੁਆਈ ਸਮੇਂ ਸਿਰ ਨਹੀਂ ਹੋ ਰਹੀ।
ਇੱਥੇ ਮੰਡੀਆਂ ਦੇ ਵਿੱਚ ਕਿਸਾਨ ਰਾਤਾਂ ਨੂੰ ਜਾਗ-ਜਾਗ ਕੇ ਆਪਣੀਆਂ ਫਸਲਾਂ ਦੀ ਰਾਖੀ ਕਰਦੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਹਨਾਂ ਦੀ ਸੁਣਵਾਈ ਕੀਤੀ ਜਾਏ ਤੇ ਲਿਫਟਿੰਗ ਸਮੇਂ ਸਿਰ ਕਰਵਾਈ ਜਾਏ, ਤਾਂ ਜੋ ਕਿਸਾਨ ਆਪੋ ਆਪਣੀਆਂ ਫਸਲਾਂ ਵੇਚ ਕੇ ਆਪਣੇ ਘਰਾਂ ਨੂੰ ਜਾ ਸਕਣ ਤੇ ਸੁੱਖ ਦਾ ਸਾਹ ਲੈ ਸਕਣ।
ਇਹ ਵੀ ਪੜ੍ਹੋ: ਇੱਕੋ ਦਿਨ ‘ਚ 2 ਵਿਅਕਤੀ ਬਣ ਗਏ ਲੱਖਪਤੀ, ਕਰਜ਼ਾਈ ਸ਼ਖਸ ਦੀ ਨਿਕਲੀ ਸਾਢੇ 4 ਲੱਖ ਦੀ ਲਾਟਰੀ
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਦਿਨ-ਤਿਉਹਾਰ ਵੀ ਮੰਡੀਆਂ ਦੇ ਵਿੱਚ ਹੀ ਮਨਾ ਰਹੇ ਹਨ ਤੇ ਪਰਿਵਾਰਾਂ ਤੋਂ ਦੂਰ ਇੱਥੇ ਹੀ ਰਾਤਾਂ ਗੁਜ਼ਾਰ ਰਹੇ ਹਨ। ਇੰਨਾ ਹੀ ਨਹੀਂ ਮੰਡੀਆਂ ਦੇ ਵਿੱਚ ਜ਼ਿਆਦਾ ਦੇਰ ਅਨਾਜ ਪਿਆ ਰਹਿਣ ਕਾਰਨ ਉਸ ਵਿੱਚ ਨਮੀ ਦੀ ਮਾਤਰਾ ਵੀ ਘੱਟ ਹੁੰਦੀ ਜਾ ਰਹੀ ਹੈ ਜਿਸ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।