Collision between 2 cars:ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਦੋ ਗੱਡੀਆਂ ਆਪਸ ‘ਚ ਟਕਰਾਅ ਗਈਆਂ। ਜਿਸ ਦੇ ਚਲਦਿਆਂ ਵੱਡਾ ਹਾਦਸਾ ਹੋ ਗਿਆ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਹਾਲਾਂਕਿ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀ ਵਿਅਕਤੀ ਨੂੰ ਪਰਿਵਾਰ ਦੀ ਮਦਦ ਦੇ ਨਾਲ ਸਿਵਲ ਹਸਪਤਾਲ ਪਹੁੰਚਾਇਆ ਹੈ। ਉਧਰ ਪਰਿਵਾਰਿਕ ਮੈਂਬਰਾਂ ਨੇ ਸਵਾਲ ਚੁੱਕੇ ਨੇ ਕਿ ਉਕਤ ਗੱਡੀ ਚਾਲਕ ਨੂੰ ਪੁਲਿਸ ਨੇ ਮੌਕੇ ਤੋਂ ਭਜਾ ਦਿੱਤਾ ਅਤੇ ਇਸੇ ਵਿਚਾਲੇ ਉਹਨਾਂ ਦਾ ਭਰਾ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ।
ਉਧਰ ਉਧਰ ਜ਼ਖਮੀ ਵਿਅਕਤੀ ਦੇ ਭਰਾ ਰਿਸ਼ੀ ਨੇ ਦੱਸਿਆ ਕਿ ਉਸ ਦਾ ਭਰਾ ਜਲੰਧਰ ਤੋਂ ਲੁਧਿਆਣਾ ਆ ਰਿਹਾ ਸੀ ਅਤੇ ਉਹਨਾਂ ਦਾ ਮੈਡੀਕਲ ਦਾ ਕੰਮ ਹੈ।ਜਿਵੇਂ ਹੀ ਲਾਡੋਵਾਲ ਟੋਲ ਪਲਾਜਾ ਨੂੰ ਕ੍ਰੋਸ ਕਰ ਉਹ ਲੁਧਿਆਣਾ ਵੱਲ ਨੂੰ ਆਉਂਦਾ ਹੈ ਤਾਂ ਐਲਡੀਕੋ ਇਸਟੇਟ ਨੇੜੇ ਉਹਨਾਂ ਦੀ ਬਰੀਜਾ ਕਾਰ ਜਿਸ ਦੇ ਵਿੱਚ ਉਹਨਾਂ ਦਾ ਭਰਾ ਤੇ ਦੋਸਤ ਸੀ। ਉਹ ਦੂਸਰੀ ਕਾਰ ਦੇ ਨਾਲ ਟਕਰਾ ਜਾਂਦੀ ਹੈ ਤੇ ਇਸੇ ਵਿਚਾਲੇ ਮੌਕੇ ਤੇ ਪਹੁੰਚੀ। ਪੁਲਿਸ ਵੱਲੋਂ ਉਹਨਾਂ ਨੂੰ ਫੋਨ ਕੀਤਾ ਜਾਂਦਾ ਹੈ।
ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚਦੇ ਨੇ ਅਤੇ ਦੇਖਿਆ ਕਿ ਉਹਨਾਂ ਦੀ ਗੱਡੀ ਸਾਰੀ ਡੈਮੇਜ ਹੋ ਚੁੱਕੀ ਹੈ ਅਤੇ ਜਿਨਾਂ ਵੱਲੋਂ ਇਸ ਗੱਡੀ ਦੇ ਨਾਲ ਐਕਸੀਡੈਂਟ ਕੀਤਾ ਗਿਆ ਉਹ ਮੌਕੇ ਤੋਂ ਫਰਾਰ ਹੋ ਚੁੱਕੇ ਨੇ। ਇਸ ਦੌਰਾਨ ਉਹਨਾਂ ਪੁਲਿਸ ਦੇ ਇਹ ਵੀ ਸਵਾਲ ਚੁੱਕੇ ਨੇ। ਕਿ ਪੁਲਿਸ ਨੇ ਉਹਨਾਂ ਨੂੰ ਫੜਨ ਦੀ ਬਜਾਏ ਉਹਨਾਂ ਨੂੰ ਮੌਕੇ ਤੋਂ ਭਜਾ ਦਿੱਤਾ ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਉਹਨਾਂ ਨੂੰ ਫੋਨ ਕਾਲ ਦੇ ਉੱਤੇ ਸਮਝੌਤੇ ਲਈ ਦਬਾਅ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਇੱਕੋ ਦਿਨ ‘ਚ 2 ਵਿਅਕਤੀ ਬਣ ਗਏ ਲੱਖਪਤੀ, ਕਰਜ਼ਾਈ ਸ਼ਖਸ ਦੀ ਨਿਕਲੀ ਸਾਢੇ 4 ਲੱਖ ਦੀ ਲਾਟਰੀ
ਉਹਨਾਂ ਦੇ ਭਰਾ ਦੀ ਹਾਲਤ ਕਾਫੀ ਗੰਭੀਰ ਹੈ ਅਤੇ ਉਸਨੂੰ ਕਿਸੇ ਹੋਰ ਹਸਪਤਾਲ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹਨਾਂ ਇਨਸਾਫ ਦੀ ਮੰਗ ਕੀਤੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।