ਲੁਧਿਆਣਾ ‘ਚ ਇੱਕ ਬੇਹੱਦ ਖੌਫਨਾਕ ਵਾਰਦਾਤ ਵਾਪਰੀ ਹੈ ਜਿੱਥੇ ਕੁਝ ਅਣਪਛਾਤੇ ਲੋਕਾਂ ਨੇ ਇੱਕ ਬਜ਼ੁਰਗ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਪਹਿਲਾਂ ਬਜ਼ੁਰਗ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਫਿਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਬਜ਼ੁਰਗ ਨੂੰ ਦਾਣਾ ਮੰਡੀ ਨੇੜੇ ਕਾਰ ਤੋਂ ਸੁੱਟ ਕੇ ਬਦਮਾਸ਼ ਫਰਾਰ ਹੋ ਗਏ। ਮੌਕੇ ‘ਤੇ ਰਾਹ ਜਾਂਦੇ ਲੋਕਾਂ ਨੇ ਬਜ਼ੁਰਗ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਪਹੁੰਚ ਕੇ ਉਸਦੀ ਮੌਤ ਹੋ ਗਈ। ਡਾਕਟਰਾਂ ਮੁਤਾਬਿਕ ਬਜ਼ੁਰਗ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਹਨ ਜਿਸ ਕਾਰਨ ਉਸ ਦੀ ਜਾਨ ਨਿਕਲੀ ਹੈ।
ਬਜ਼ੁਰਗ ਦੀ ਪਛਾਣ 68 ਸਾਲਾ ਨਰੇਂਦਰ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਦੇ ਬੇਟੇ ਦਾ ਕਹਿਣਾ ਹੈ ਕਿ ਕਿਸੇ ਔਰਤ ਨੇ ਅੱਖੀਂ ਦੇਖਿਆ ਸੀ ਜਦੋਂ ਉਸ ਦੇ ਪਿਤਾ ਨੂੰ ਬਦਮਾਸ਼ ਕਾਰ ਦੇ ਵਿੱਚੋਂ ਬਾਹਰ ਸੁੱਟ ਕੇ ਗਏ ਹਨ। ਉਸ ਨੇ ਇਹ ਵੀ ਦੱਸਿਆ ਕਿ ਉਸ ਦੌਰਾਨ ਪਿਤਾ ਦੀ ਬੰਦ ਮੁੱਠੀ ਦੇ ਵਿੱਚ 500 ਰੁਪਏ ਵੀ ਸਨ। ਜਦੋਂ ਕਾਰ ਚਾਲਕ ਬਜ਼ੁਰਗ ਨੂੰ ਸੁੱਟ ਕੇ ਗਏ ਤਾਂ ਬਜ਼ੁਰਗ ਬੁਰੀ ਤਰਾਂ ਨਾਲ ਜ਼ਖਮੀ ਸੀ ਤੇ ਉਸ ਦੇ ਸਰੀਰ ‘ਤੇ ਕਾਫੀ ਡੂੰਘੀਆਂ ਸੱਟਾਂ ਦੇ ਨਿਸ਼ਾਨ ਵੀ ਸਨ। ਰਾਹਗੀਰਾਂ ਦੀਆਂ ਵੀ ਬਜ਼ੁਰਗ ਨੂੰ ਦੇਖ ਕੇ ਚੀਕਾਂ ਨਿਕਲ ਗਈਆਂ।
ਜਿਸ ਤੋਂ ਬਾਅਦ ਤੁਰੰਤ ਐਂਬੁਲੈਂਸ ਬੁਲਾਈ ਗਈ ਤੇ ਬਜ਼ੁਰਗ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਪਹੁੰਚ ਕੇ ਬਜ਼ੁਰਗ ਨੇ ਦਮ ਤੋੜ ਦਿੱਤਾ। ਪੁੱਤ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਦੇ ਰਹਿਣ ਵਾਲੇ ਹਨ ਤੇ ਉਸ ਦੇ ਪਿਤਾ ਘਰੋਂ ਕਿਸੇ ਕੰਮ ਲਈ ਬਾਹਰ ਨਿਕਲੇ ਸਨ। ਰਾਹ ਵਿੱਚ ਉਨ੍ਹਾਂ ਨੇ ਕਿਸੇ ਨੂੰ ਦੱਸਿਆ ਸੀ ਕਿ ਉਹ ਦਾਣਾ ਮੰਡੀ ਵੱਲ ਜਾ ਰਹੇ ਹਨ। ਦੇਰ ਸ਼ਾਮ ਉਨ੍ਹਾਂ ਦੇ ਪੁੱਤ ਨੂੰ ਕਿਸੇ ਨੇ ਫੋਨ ਕੀਤਾ ਕਿ ਨਰੇਂਦਰ ਕੁਮਾਰ ਜ਼ਖਮੀ ਹਾਲਤ ਵਿੱਚ ਸੜਕ ‘ਤੇ ਡਿੱਗੇ ਹੋਏ ਹਨ। ਜਿਸ ਤੋਂ ਬਾਅਦ ਪੁੱਤ ਵੀ ਮੌਕੇ ‘ਤੇ ਪਹੁੰਚ ਗਿਆ। ਪਰ ਫਿਰ ਵੀ ਪਿਤਾ ਨੂੰ ਬਚਾਇਆ ਨਹੀਂ ਜਾ ਸਕਿਆ। ਫਿਲਹਾਲ ਪੁਲਿਸ ਦੇ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :