ਗੁਰਲਾਲ ਘਨੌਰ ਨੂੰ ਚੁਣਿਆ ਗਿਆ ਕਬੱਡੀ ਐਸੋਸੀਏਸ਼ਨ ਦਾ ਪੰਜਾਬ ਪ੍ਰਧਾਨ, ਸਰਬਸੰਮਤੀ ਨਾਲ ਕੀਤੀ

Photo of author

By Stories


ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੱਤੀ ਕਿ ਇਹ ਚੋਣ ਸਰਬ ਸੰਮਤੀ ਨਾਲ ਕੀਤੀ ਗਈ ਹੈ। ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ।

ਇਸ਼ਤਿਹਾਰਬਾਜ਼ੀ

ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ ਗਈ। ਜਿਸ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ, ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜਾਨਚੀ ਚੁਣ ਲਿਆ ਗਿਆ। ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ।

ਇਸ਼ਤਿਹਾਰਬਾਜ਼ੀ

ਉਹਨਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ ਜਿਸ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ।

ਇਸ਼ਤਿਹਾਰਬਾਜ਼ੀ

? ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
? ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
? Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
? ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :



Source link

Leave a Comment