ਪੰਜਾਬ ਸਰਕਾਰ ਵੱਲੋਂ ਇੱਕ ਅਕਤੂਬਰ ਨੂੰ ਸਰਕਾਰੀ ਬੋਲੀ ’ਤੇ ਜੀਰੀ ਦੀ ਸ਼ੁਰੂਆਤ ਕੀਤੀ ਗਈ ਸੀ ।ਰਾਜਪੁਰਾ ਦੀ ਅਨਾਜ ਮੰਡੀ ਵਿੱਚ ਕਿਸਾਨ 10 ਮੀਲ ਤੋਂ ਝੋਨਾ ਵੇਚਣ ਲਈ ਆਉਂਦੇ ਹਨ ਜਿੱਥੇ 300 ਦੇ ਕਰੀਬ ਆੜਤੀਆਂ ਦੀਆਂ ਦੁਕਾਨਾਂ ਵੀ ਹਨ। ਪਰ ਮਾਰਕਿਟ ਕਮੇਟੀ ਵੱਲੋਂ ਮੰਡੀਆਂ ਵਿੱਚ ਕੋਈ ਪੁਖਤਾ ਅੰਜਾਮ ਨਹੀਂ ਕੀਤੇ ਗਏ। ਮੰਡੀਆਂ ਵਿੱਚ ਨਾ ਤਾਂ ਕਿਸਾਨਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਹੈ ਨਾ ਹੀ ਕਿਸਾਨਾਂ ਦੇ ਬੈਠਣ ਲਈ ਕੋਈ ਖਾਸ ਜਗ੍ਹਾ ਬਣਾਈ ਗਈ ਹੈ, ਪਿਛਲੇ ਇੱਕ ਮਹੀਨੇ ਤੋਂ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ। ਇਸ ਮੌਕੋ ਕਿਸਾਨਾਂ ਦਾ ਕਿਹਣਾ ਹੈ ਕਿ ਲੱਖਾਂ ਹੀ ਬੋਰੀਆਂ ਮੰਡੀਆਂ ਵਿੱਚ ਖੁਲ੍ਹੇ ਆਸਮਾਨ ਦੇ ਥੱਲੇ ਪਈਆਂ ਹਨ, ਮੌਸਮ ਵਿਭਾਗ ਦੇ ਵੱਲੋਂ ਵੀ 12 ਨਵੰਬਰ ਤੱਕ ਬਰਸਾਤ ਆਉਣ ਦੀ ਸੰਭਾਵਨਾ ਜਤਾਈ ਗਈ ਹੈ, ਪਰ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ ਅਜੇ ਤੱਕ ਲਿਫਟਿੰਗ ਨਹੀਂ ਹੋਈ।
ਇਸ ਮੌਕੇ ਕਿਸਾਨਾਂ ਨੇ ਸਰਕਾਰ ਉੱਤੇ ਵੀ ਜੰਮਕੇ ਭੜਾਸ ਕੱਢੀ ਅਤੇ ਕਿਹਾ ਕਿ ਪਹਿਲੀਆਂ ਸਰਕਾਰਾਂ ਹੀ ਚੰਗੀਆਂ ਸਨ ਘੱਟੋਂ-ਘੱਟ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਤਾਂ ਨਹੀਂ ਪੈਂਦਾ ਸੀ। ਪੰਜਾਬ ਸਰਕਾਰ ਨੇ 50 ਸਾਲਾਂ ਦਾ ਰਿਕਾਰਡ ਹੀ ਤੋੜ ਦਿੱਤਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਕਰਵਾਈ ਜਾਵੇ ਤਾਂ ਜੋ ਉਹ ਘਰ ਜਾ ਸਕਣ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੋਇਆ ਕਿ ਉਨ੍ਹਾਂ ਦੀ ਦੀਵਾਲੀ ਵੀ ਮੰਡੀਆਂ ਵਿੱਚ ਹੀ ਨਿਕਲੀ ਉਹ ਘਰ ਨਹੀਂ ਜਾ ਸਕੇ ਕਿਉਂਕਿ ਉਹ ਆਪਣੀਆਂ ਫਸਲਾਂ ਦੇ ਕੋਲ ਬੈਠੇ ਹਨ।
? ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
? ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
? Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
? ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :