ਲੁਧਿਆਣਾ ਦੇ ਕਾਰਾਵਾਰਾ ਇਲਾਕੇ ਦੇ ਵਿੱਚ ਉਸ ਵਕਤ ਹਫੜਾ-ਦਫੜੀ ਮੱਚ ਗਈ ਜਦ ਇਲਾਕੇ ‘ਚ ਬਣੇ ਇਕ ਕਬਾੜ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਭਿਆਨਕ ਅੱਗ ਨੂੰ ਦੇਖ ਇਲਾਕੇ ‘ਚ ਸਹਿਮ ਦਾ ਮਾਹੌਲ ਬਣ ਗਿਆ ਅਤੇ ਲੋਕ ਆਪਣੇ ਘਰਾਂ ‘ਚੋਂ ਬਾਹਰ ਆ ਗਏ। ਮਿੰਟਾਂ-ਸੈਕਿੰਟਾਂ ਦੇ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪੂਰੇ ਗੋਦਾਮ ਨੂੰ ਆਪਣੀ ਚਪੇਟ ਦੇ ਵਿੱਚ ਲੈ ਲਿਆ, ਜਿਸ ਦੇ ਕਾਰਨ ਗੋਦਾਮ ਦੇ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੇ ਪਰਕੋਪ ਨੂੰ ਵੱਧਦਾ ਦੇਖ ਇਲਾਕੇ ਦੇ ਵਾਸੀਆਂ ਦੇ ਵੱਲੋਂ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਮੌਕੇ ‘ਤੇ ਹੀ ਦਮਕਲ ਵਿਭਾਗ ਦੇ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਉਹਨਾਂ ਦੇ ਵੱਲੋਂ ਅੱਗ ਨੂੰ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਗਿਆ।
ਤੁਹਾਨੂੰ ਦੱਸ ਦਈਏ ਕਿ ਇਹ ਕਬਾੜ ਦਾ ਗੁਦਾਮ ਗੈਸ ਏਜੰਸੀ ਦੇ ਠੀਕ ਪਿਛਲੇ ਪਾਸੇ ਬਣਿਆ ਹੋਇਆ ਹੈ। ਅਤੇ ਇਸ ਵਿੱਚ ਲੱਗੀ ਅੱਗ ਦੇ ਨਾਲ ਗੈਸ ਏਜੰਸੀ ਨੂੰ ਵੀ ਵੱਡਾ ਨੁਕਸਾਨ ਹੋਣ ਦਾ ਡਰ ਪੈਦਾ ਹੋ ਗਿਆ, ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਡਰ ਦਾ ਮਾਹੌਲ ਬਣ ਗਿਆ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਦਮਕਲ ਵਿਭਾਗ ਦੇ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਢਾਈ ਘੰਟਿਆਂ ਬਾਅਦ ਦੀਆਂ ਫਿਗੇਡ ਦੀਆਂ ਤਿੰਨ ਗੱਡੀਆਂ ਦੀ ਮਦਦ ਦੇ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਹਾਦਸੇ ਦੇ ਦੌਰਾਨ ਕਬਾੜ ਦੇ ਗੋਦਾਮ ‘ਚ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।
? ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
? ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
? Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
? ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :