Nagar Kirtan: ਹਰ ਸਾਲ ਦੀ ਤਰ੍ਹਾਂ ਸ਼ਹਿਰ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਜੀ ਇਸਲਾਮਪੁਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ। ਸੰਗਤਾਂ ਵੱਲੋਂ ਨਗਰ ਕੀਰਤਨ ਦੇ ਵਿੱਚ ਆਈ ਸੰਗਤ ਨੂੰ ਚਾਹ-ਪਾਣੀ ਦਾ ਲੰਗਰ ਵੀ ਵਰਤਾਇਆ ਗਿਆ।
ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਪਿੱਛੇ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਬਜ਼ੁਰਗ-ਬੱਚੇ-ਨੌਜਵਾਨਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ। ਗੱਤਕਾ ਪਾਰਟੀਆਂ ਵੱਲੋਂ ਆਪਣੇ ਕਰਤੱਬ ਦਿਖਾਏ ਗਏ। ਰਾਗੀ-ਢਾਡੀ ਵੱਲੋਂ ਸੰਗਤਾਂ ਨੂੰ ਕਿਰਤ ਰਾਹੀਂ ਨਿਹਾਲ ਕੀਤਾ ਗਿਆ ਅਤੇ ਹਜ਼ਾਰਾਂ ਹੀ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਆਪਣਾ ਸੀਸ ਨਿਵਾ ਕੇ ਮੱਥਾ ਟੇਕਿਆ ਗਿਆ।
ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਇਸ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਗਈ ਅਤੇ ਸੰਗਤਾਂ ਪੈਦਲ ਹੀ ਚੱਲ ਰਹੀਆਂ ਸਨ। ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ।
ਇਹ ਵੀ ਪੜ੍ਹੋ: ਇੱਕੋ ਦਿਨ ‘ਚ 2 ਵਿਅਕਤੀ ਬਣ ਗਏ ਲੱਖਪਤੀ, ਕਰਜ਼ਾਈ ਸ਼ਖਸ ਦੀ ਨਿਕਲੀ ਸਾਢੇ 4 ਲੱਖ ਦੀ ਲਾਟਰੀ
ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਵੱਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ ਹੈ ਅਤੇ ਵੱਖ-ਵੱਖ ਕਲੋਨੀਆਂ ਦੇ ਵਿੱਚੋਂ ਸੰਗਤਾਂ ਵੱਲੋਂ ਚਾਹ-ਪਾਣੀ ਦੇ ਲੰਗਰ ਲਗਾਏ ਹੋਏ ਸਨ। ਵੱਡੀ ਗਿਣਤੀ ਵਿੱਚ ਸੰਗਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਹੇਠ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :