ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚੋਂ ਗੰਦਗੀ ਨੂੰ ਖਤਮ ਕਰਨ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਸਾਫ-ਸੁਥਰਾ ਰੱਖਿਆ ਜਾ ਸਕੇ ਅਤੇ ਨਾਲ ਹੀ ਪੰਜਾਬ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ । ਨਾਭਾ ਬਲਾਕ ਦੇ ਪਿੰਡ ਗ੍ਰਾਮ ਪੰਚਾਇਤ ਥੂਹੀ ਅਤੇ ਥੂਹਾ ਪੱਤੀ ਵੱਲੋਂ ਠੋਸ ਕੂੜਾ ਪ੍ਰਬੰਧਨ ਦਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਗ੍ਰਾਮ ਪੰਚਾਇਤਾਂ ਅਤੇ ਰਾਊਂਡਗਿਲਾਸ ਸੰਸਥਾ ਦੇ ਸਹਿਯੋਗ ਨਾਲ ਉਦਘਾਟਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਪਿੰਡ ਵਾਸੀ ਮੌਜੂਦ ਸਨ।
ਇਸ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੂੰ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਰੱਖਣ ਬਾਰੇ ਵੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਾਭਾ ਹਲਕਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿੱਚ ਪੰਜਾਬ ਸਰਕਾਰ ਅਤੇ ਰਾਊਂਡਗਿਲਾਸ ਸੰਸਥਾ ਦੇ ਸਹਿਯੋਗ ਨਾਲ ਪਿੰਡਾਂ ਦੀਆਂ ਔਰਤਾਂ ਨੂੰ ਬਾਲਟੀਆਂ ਦਿੱਤੀਆਂ ਗਈਆਂ ਹਨ ਕਿ ਤਾਂ ਜੋ ਕਿ ਉਹ ਗਿੱਲਾ ਕੂੜੇ ਅਤੇ ਸੁੱਕੇ ਕੂੜੇ ਨੂੰ ਅਲੱਗ ਅਲੱਗ ਪਾ ਸਕਣਗੇ। ਇਸ ਗਿੱਲੇ ਅਤੇ ਸੁੱਕੇ ਕੂੜੇ ਨੂੰ ਰੀਸਾਈਕਲ ਕਰ ਇਸ ਦੀ ਖਾਦ ਬਣਾਈ ਜਾਵੇਗੀ। ਇਸ ਜਰੀਏ ਅਸੀਂ ਆਪਣੇ ਪਿੰਡ ਨੂੰ ਸਾਫ-ਸੁਥਰਾ ਅਤੇ ਬਿਮਾਰੀਆਂ ਤੋਂ ਰਹਿਤ ਬਣਾ ਸਕਦੇ ਹਾਂ।
ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਸਫਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਊਂਡਗਿਲਾਸ ਸੰਸਥਾ ਦੇ ਵੱਲੋਂ ਇਹ ਬਹੁਤ ਹੀ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਜਿਸ ਦੇ ਰਾਹੀਂ ਕੂੜੇ ਨੂੰ ਸਹੀ ਤਰਾਂ ਰੀਸਾਈਕਲ ਕਰਕੇ ਉਸ ਨੂੰ ਖਾਦ ਦੇ ਵਜੋਂ ਵਰਤਿਆ ਜਾ ਸਕਦਾ ਹੈ। ਇਸ ਮੌਕੇ ਰਾਊਂਡਗਲਾਸ ਸੰਸਥਾ ਦੇ ਮੈਂਬਰ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਿਆਂ ਚੁੱਕਣ ਦੇ ਲਈ ਪਿੰਡਾਂ ਦੇ ਵਿੱਚ ਸਾਫ-ਸਫਾਈ ਦੇ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਹੈ, ਜਿਸ ਦੇ ਨਾਲ ਪਿੰਡ ਦੀਆਂ ਔਰਤਾਂ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਨੂੰ ਸਾਂਭ ਸਕਣਗੀਆਂ ਅਤੇ ਫਿਰ ਇਸ ਤੋਂ ਖਾਦ ਬਣਾਈ ਜਾਵੇਗੀ।
- First Published :