ਹਰ ਸਾਲ ਦੀ ਤਰ੍ਹਾਂ ਸ਼ਹਿਰ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਜੀ ਇਸਲਾਮਪੁਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਚਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਇਸ ਨਗਰ ਕੀਰਤਨ ‘ਚ ਦੂਰੋਂ-ਦੂਰੋਂ ਸੰਗਤਾਂ ਹਾਜ਼ਰੀ ਭਰਨ ਦੇ ਲਈ ਪਹੁੰਚੀਆਂ। ਵੱਖ-ਵੱਖ ਸਥਾਨਾਂ ਤੋਂ ਆਈਆਂ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਵਿੱਚ ਆਈ ਸੰਗਤ ਨੂੰ ਚਾਹ ਪਾਣੀ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਸਾਹਿਬ ਜੀ ਦੇ ਪਿੱਛੇ ਵਾਹਿਗੁਰੂ ਦਾ ਜਾਪ ਕਰਦੀਆਂ ਵਿਖਾਈ ਦਿੱਤੀਆਂ। ਬਜ਼ੁਰਗ,ਬੱਚੇ ਅਤੇ ਨੌਜਵਾਨਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ ਅਤੇ ਗਤਕਾ ਪਾਰਟੀਆਂ ਵੱਲੋਂ ਆਪਣੇ ਜੌਹਰ ਦਿਖਾਏ ਗਏ। ਰਾਗੀ ਢਾਡੀ ਵੱਲੋਂ ਸੰਗਤਾਂ ਨੂੰ ਕਿਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਹਜ਼ਾਰਾਂ ਹੀ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਆਪਣਾ ਸੀਸ ਨਿਵਾ ਕੇ ਮੱਥਾ ਟੇਕਿਆ। ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਇਸ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਗਈ ਅਤੇ ਸੰਗਤਾਂ ਪੈਦਲ ਹੀ ਚੱਲ ਰਹੀਆਂ ਸਨ।
ਸੰਗਤਾਂ ਦੇ ਸਹਿਯੋਗ ਨਾਲ ਅਤੇ ਸ਼ਹਿਰ ਵਾਸੀਆਂ ਤੋਂ ਸਹਯੋਗ ਨਾਲ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਇਆ ਜਾਂਦਾ ਹੈ। ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਵੱਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਚਾਹ-ਪਾਣੀ ਦੇ ਲੰਗਰ ਲਗਾਏ ਗਊ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਚਤਰ ਛਾਇਆ ਹੇਠ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਹਨ।
? ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
? ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
? Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
? ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :