ਕਿਸਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਡੀਏਪੀ ਖਾਦ ਨਹੀਂ ਮਿਲ ਰਹੀ ਸੀ, ਜਿਸ ਕਾਰਨ ਕਿਸਾਨ ਖੱਜਲ ਖੁਆਰ ਹੋ ਰਹੇ ਸਨ, ਪਰ ਹੁਣ ਕਿਸਾਨਾਂ ਨੂੰ ਡੀਏਪੀ ਖਾਦ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਹਰ ਕਿਸਾਨ ਨੂੰ 5-5 ਬੋਰੀਆਂ ਡੀ.ਏ.ਪੀ ਖਾਦ ਦੀਆਂ ਦਿੱਤੀਆਂ ਗਈਆਂ। ਕਿਸਾਨਾਂ ਨੂੰ ਇਹ ਡੀਏਪੀ ਖਾਦ ਸਮਾਣਾ ਵਿਖੇ ਤਕਸੀਮ ਕੀਤੀ ਗਈ।
ਕਿਸਾਨਾਂ ਨੇ ਝੋਨੇ ਦੀ ਵਾਢੀ ਤੋਂ ਬਾਅਦ ਹੁਣ ਕਣਕ ਦੀ ਬਿਜਾਈ ਕਰਨੀ ਹੈ ਜਿਸ ਲਈ ਡੀਏਪੀ ਖਾਦ ਦੀ ਬਹੁਤ ਜ਼ਰੂਰਤ ਸੀ ਪਰ ਕਾਫੀ ਸਮੇਂ ਤੋਂ ਕਿਸਾਨਾਂ ਨੂੰ ਇਹ ਖਾਦ ਨਹੀਂ ਮਿਲ ਰਹੀ ਸੀ। ਜਿਸਦੇ ਚਲਦੇ ਖੇਤੀਬਾੜ ਵਿਭਾਗ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੀ ਇਸ ਮੁਸ਼ਕਿਲ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਇਹ ਡੀਏਪੀ ਖਾਦ ਮੁਹੱਇਆ ਕਰਵਾਈ ਗਈ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਖੁਦ ਆਪਣੀ ਨਿਗਰਾਨੀ ਦੇ ਵਿੱਚ ਆਨਲਾਈਨ ਕਿਸਾਨਾਂ ਨੂੰ ਡੀਏਪੀ ਖਾਦ ਦੇ ਥੈਲੇ ਤਕਸੀਮ ਕਰਵਾਏ ਗਏ।
ਇਹ ਵੀ ਪੜ੍ਹੋ: ਧੁੰਦ ਨੇ ਲਗਾਈ ਵਾਹਨਾਂ ਦੀ ਰਫ਼ਤਾਰ ‘ਤੇ ਬ੍ਰੇਕ, ਦਿਨ ਵੇਲੇ ਵੀ ਪੈ ਰਹੀ ਲਾਈਟ ਚਲਾਉਣ ਦੀ ਜ਼ਰੂਰਤ
ਅਧਾਰ ਕਾਰਡ ਦੇ ਮੁਤਾਬਿਕ ਕਿਸਾਨਾਂ ਨੂੰ 5-5 ਥੈਲੇ ਡੀਏਪੀ ਦੇ ਵੰਡੇ ਗਏ। ਖਾਦ ਲੈਂਦੇ ਕਿਸਾਨਾਂ ਨੇ ਆਪਣੀ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਉਨੀ ਹੀ ਡੀਏਪੀ ਖਾਦ ਕਿਸਾਨਾਂ ਨੂੰ ਦੇਵੇ ਜਿੰਨੀ ਕਿਸਾਨਾਂ ਨੂੰ ਜ਼ਰੂਰਤ ਹੈ, ਤਾਂ ਜੋ ਦੂਜੇ ਕਿਸਾਨਾਂ ਨੂੰ ਵੀ ਖਾਦ ਮਿਲ ਸਕੇ । ਇਸ ਮੌਕੇ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਨੂੰ ਇਹ ਵੀ ਅਪੀਲ ਕੀਤੀ ਜਿਨ੍ਹਾਂ ਡੀਲਰਾਂ ਨੂੰ ਡੀਏਪੀ ਖਾਦ ਦਿੱਤੀ ਜਾਂਦੀ ਹੈ ਉਸਦਾ ਵੀ ਰਿਕਾਰਡ ਰੱਖਿਆ ਜਾਵੇ ਤਾਂ ਜੋ ਜੇ ਕੋਈ ਡੀਲਰ ਕਿਸਾਨ ਨੰ ਡੀਏਪੀ ਖਾਦ ਦਾ ਬਿਲ ਨਾ ਦੇਵੇ ਤਾਂ ਉਸਦੇ ਖਿਲਾਫ਼ ਕਾਰਵਾਈ ਕੀਤੀ ਜਾਵੇ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :