ਛੱਤ ਤੋਂ ਡਿੱਗਣ ਕਾਰਨ 10 ਸਾਲ ਦੇ ਬੱਚੇ ਦੀ ਮੌਤ ਹੋਈ ਹੈ। ਤੁਹਾਨੂੰ ਦੱਸ ਦਈਏ ਕਿ 10 ਸਾਲਾਂ ਦਾ ਮਾਸੂਮ ਆਪਣੇ ਨਾਨਕਿਆਂ ਦੇ ਘਰ ਗਿਆ ਹੋਇਆ ਸੀ, ਜਿੱਥੇ ਕਿ ਖੇਡਦੇ-ਖੇਡਦੇ ਉਹ ਛੱਤ ਤੋਂ ਹੇਠਾਂ ਡਿੱਗ ਗਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਦੇ ਮੁਤਾਬਿਕ ਇਹ ਮਾਸੂਮ ਬੱਚਾ ਸਿਰ ਦੇ ਪਾਰ ਡਿੱਗਿਆ ਸੀ ਜਿੱਥੇ ਕਿ ਉਸ ਦੇ ਸਿਰ ‘ਤੇ ਸੱਟ ਲੱਗ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
ਇਹ ਦਰਦਨਾਕ ਘਟਨਾ ਦੀ ਖਬਰ ਸਮਾਨਾ ਤੋਂ ਸਾਹਮਣੇ ਆਈ ਹੈ ਜਿੱਥੇ ਕਿ 10 ਸਾਲਾਂ ਦੇ ਅਰਮਾਨ ਦੀ ਛੱਤ ਤੋਂ ਡਿੱਗਣ ਦੇ ਕਾਰਨ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਆ ਡਿੱਗਿਆ ਅਤੇ ਬੱਚੇ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਸਪਤਾਲ ਦੇ ਡਾਕਟਰਾਂ ਨੇ ਗੱਲਬਾਤ ਦੇ ਦੌਰਾਨ ਦੱਸਿਆ ਕਿ ਬੱਚੇ ਦੇ ਸਿਰ ‘ਤੇ ਸੱਟ ਲੱਗੀ ਸੀ ਅਤੇ ਜਦ ਉਸ ਨੂੰ ਹਸਪਤਾਲ ਵਿਖੇ ਲੈ ਕੇ ਆਏ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਧੁੰਦ ਨੇ ਲਗਾਈ ਵਾਹਨਾਂ ਦੀ ਰਫ਼ਤਾਰ ‘ਤੇ ਬ੍ਰੇਕ, ਦਿਨ ਵੇਲੇ ਵੀ ਪੈ ਰਹੀ ਲਾਈਟ ਚਲਾਉਣ ਦੀ ਜ਼ਰੂਰਤ
ਮਾਸੂਮ ਬੱਚੇ ਦੀ ਮੌਤ ਦੀ ਖਬਰ ਦੇ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਆ ਡਿੱਗਿਆ ਹੈ ਅਤੇ ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਅਰਮਾਨ ਆਪਣੇ ਨਾਨਕਿਆਂ ਦੇ ਘਰ ਗਿਆ ਹੋਇਆ ਸੀ ਜਿੱਥੇ ਕਿ ਛੱਤ ‘ਤੇ ਖੇਡਦੇ-ਖੇਡਦੇ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਸਿੱਧਾ ਗਲੀ ਦੇ ਵਿੱਚ ਜਾ ਡਿੱਗਿਆ ਅਤੇ ਸਿਰ ਦੇ ਭਾਰ ਡਿੱਗਣ ਦੇ ਕਾਰਨ ਉਸਦੇ ਸਿਰ ‘ਤੇ ਗਹਿਰੀ ਸੱਟ ਲੱਗ ਗਈ। ਹੱਸਦੇ-ਖੇਡਦੇ ਅਰਮਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਰ ਦੇ ਹਰਮਨ ਪਿਆਰੇ ਪੁੱਤ ਦੀ ਦੇ ਨਾਲ ਪਰਿਵਾਰ ਸੋਗ ਦੀ ਲਹਿਰ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :