ਸਫਾਈ ਸੇਵਕ ਯੂਨੀਅਨ ਦੇ ਮੈਂਬਰਾਂ ਅਤੇ ਆਗੂਆਂ ਦੇ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਸਫਾਈ ਸੇਵਕ ਯੂਨੀਅਨ ਨਾਲ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਕਿਉਂਕਿ ਪੰਜਾਬ ਵਿੱਚ ਸਫਾਈ ਸੇਵਕਾਂ ਤੋਂ ਬਗੈਰ ਸ਼ਹਿਰ ਦੀ ਸਫਾਈ ਨਹੀਂ ਹੁੰਦੀ। ਇਹ ਸ਼ਹਿਰ ਦੀ ਰੀੜ ਦੀ ਹੱਡੀ ਹਨ। ਸ਼ਹਿਰ ਦੀ ਸਾਫਸਫਾਈ ਕਰਨ ਵਾਲੇ ਇਹ ਲੋਕ ਜੋ ਰੋਜ਼ਾਨਾ ਸਵੇਰੇ ਸਭ ਤੋਂ ਪਹਿਲਾਂ ਉੱਠ ਕੇ ਆਪਣੇ ਪਰਿਵਾਰਾਂ ਸਮੇਤ ਸੜਕਾਂ ਦੇ ਉੱਪਰ ਸਫਾਈ ਕਰਦੇ ਹਨ।
ਪਹਿਲੀਆਂ ਸਰਕਾਰਾਂ ਵੱਲੋਂ ਇਹਨਾਂ ਦੇ ਕੰਮ ਤੋਂ ਖੁਸ਼ ਹੋ ਕੇ ਕਾਫੀ ਲੋਕ ਜੋ ਕੱਚੇ ਸਨ ਜੋ ਸਫਾਈ ਸੇਵਕ ਦਾ ਕੰਮ ਕਰਦੇ ਸਨ, ਉਨ੍ਹਾਂ ਨੂੰ ਨਗਰ ਕੌਂਸਲਾਂ ਵਿੱਚ ਪੱਕਾ ਕਰ ਦਿੱਤਾ ਜਾਂਦਾ ਸੀ। ਪਰ ਪੰਜਾਬ ਸਰਕਾਰ ਵੱਲੋਂ ਅੱਜ ਦੋ ਸਾਲ ਬੀਤ ਜਾਣ ‘ਤੇ ਵੀ ਸਫਾਈ ਸੇਵਕਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਸਫਾਈ ਸੇਵਕ ਯੂਨੀਅਨ ਦੇ ਆਗੂ ਹੰਸਰਾਜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਸਾਡੇ ਨਾਲ ਵੱਖ ਵੱਖ ਯੂਨੀਅਨ ਦੇ ਪ੍ਰਧਾਨਾਂ ਦੀ ਅਗਵਾਈ ਵਿੱਚ ਸਫਾਈ ਸੇਵਕ ਰਾਜਪੁਰਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ ਅਤੇ ਰੋਸ-ਪ੍ਰਦਰਸ਼ਨ ਕੀਤਾ ਗਿਆ ਹੈ ਕਿਉਂਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਪਰ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਧੁੰਦ ਨੇ ਲਗਾਈ ਵਾਹਨਾਂ ਦੀ ਰਫ਼ਤਾਰ ‘ਤੇ ਬ੍ਰੇਕ, ਦਿਨ ਵੇਲੇ ਵੀ ਪੈ ਰਹੀ ਲਾਈਟ ਚਲਾਉਣ ਦੀ ਜ਼ਰੂਰਤ
ਉਨ੍ਹਾਂ ਕਿਹਾ ਕਿ ਉਹਨਾਂ ਨੇ ਸਾਡੇ ਮੁਲਾਜ਼ਮ ਪੱਕੇ ਕੀਤੇ ਹੁੰਦੇ ਤਾਂ ਸਾਨੂੰ ਇੱਥੇ ਧਰਨੇ ਲਗਾਉਣ ਦੀ ਲੋੜ ਨਹੀਂ ਪੈਣੀ ਸੀ। ਉਨ੍ਹਾਂ ਕਿਹਾ ਕਿ ਅਗਰ ਸਾਡੇ ਮੁਲਾਜ਼ਮ ਪੱਕੇ ਨਾ ਕੀਤੇ ਗਏ ਤਾਂ ਕੰਮ ਛੋੜ ਹੜਤਾਲ ਵੀ ਕੀਤੀ ਜਾਵੇਗੀ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :