ਪੰਜਾਬ ਦੇ ਵਿੱਚ ਮੌਸਮ ਦੇ ਅੰਦਰ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ ਖਾਸ ਕਰਕੇ ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਦੇ ਵਿੱਚ ਧੂੰਏ ਦੇ ਕਰਕੇ ਮੌਸਮ ਦੇ ਵਿੱਚ ਵਿਜੀਬਿਲਿਟੀ ਕਾਫੀ ਘੱਟ ਗਈ ਹੈ। ਉੱਥੇ ਹੀ ਦਿਨ ਦਾ ਟੈਂਪਰੇਚਰ ਵੀ ਕਾਫੀ ਘਟਿਆ ਹੈ। ਇਸ ਵਕਤ ਦਿਨ ਦਾ ਟੈਂਪਰੇਚਰ 27 ਡਿਗਰੀ ਦੇ ਨੇੜੇ ਚੱਲ ਰਿਹਾ ਹੈ ਜੋ ਕਿ ਆਮ ਹੈ ਜਦੋਂ ਕਿ ਦੂਜੇ ਪਾਸੇ ਰਾਤ ਦਾ ਟੈਂਪਰੇਚਰ 18 ਡਿਗਰੀ ਦੇ ਨੇੜੇ ਚੱਲ ਰਿਹਾ ਹੈ ਜੋ ਕਿ ਆਮ ਨਾਲੋਂ ਛੇ ਤੋਂ ਸੱਤ ਡਿਗਰੀ ਜ਼ਿਆਦਾ ਹੈ। ਅਜਿਹਾ ਨਵੰਬਰ ਮਹੀਨੇ ਦੇ ਵਿੱਚ ਪਿਛਲੇ ਕਈ ਸਾਲਾਂ ਦੇ ਵਿੱਚ ਨਹੀਂ ਹੋਇਆ, ਜੋ ਕਿ ਇੱਕ ਤਰ੍ਹਾਂ ਦਾ ਰਿਕਾਰਡ ਹੈ। ਰਾਤ ਦਾ ਟੈਂਪਰੇਚਰ ਜ਼ਿਆਦਾ ਹੋਣ ਕਰਕੇ ਮੌਸਮ ਸਾਫ਼ ਨਹੀਂ ਹੋ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਕੋਈ ਬਾਰਿਸ਼ ਦੀ ਸੰਭਾਵਨਾ ਨਹੀਂ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁਖੀ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਨਾਲ ਹੀ ਉਹਨਾਂ ਨੇ ਲੋਕਾਂ ਨੂੰ ਵੀ ਸਤਰਕ ਰਹਿਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ ਜਦੋਂ ਹਵਾ ਦੀ ਗਤੀ ਘੱਟ ਹੁੰਦੀ ਹੈ ਅਤੇ ਪ੍ਰਦੂਸ਼ਣ ਦਾ ਪੱਧਰ ਜ਼ਿਆਦਾ ਵੱਧ ਜਾਂਦਾ ਹੈ, ਉਹਨਾਂ ਕਿਹਾ ਕਿ ਏਅਰ ਕੁਆਲਿਟੀ ਇੰਡੈਕਸ ਕਾਫੀ ਉੱਪਰ ਚੱਲ ਰਿਹਾ ਹੈ। ਇਸ ਕਰਕੇ ਆਮ ਲੋਕਾਂ ਨੂੰ ਵੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਸਿੱਧੇ ਤੌਰ ’ਤੇ ਸਮੋਗ ਦੇ ਸੰਪਰਕ ਵਿੱਚ ਆਉਣ ਤੋਂ ਗੁਰੇਜ ਕਰਨ ਦੀ ਲੋੜ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :