ਰਾਜਪੁਰਾ ਦੇ ਆਸ-ਪਾਸ ਦੇ ਖੇਤਰ ਵਿੱਚ ਅੱਜ ਸੰਘਣੀ ਧੁੰਦ ਪੈ ਰਹੀ ਹੈ। ਧੁੰਦ ਪੈਣ ਕਾਰਨ ਬੱਸਾਂ-ਕਾਰਾਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਹੈ। ਵਾਹਨ ਲਾਈਟਾਂ ਜਗਾ ਕੇ ਚੱਲ ਰਹੇ ਹਨ। ਰਾਜਪੁਰਾ ਦੇ ਗਗਨ ਚੌਂਕ ‘ਤੇ ਧੁੰਦ ਕਾਰਨ ਹਲਕਾ ਜਾਮ ਵੀ ਲੱਗਿਆ ਹੋਇਆ ਹੈ।
ਬੱਚੇ, ਬਜ਼ੁਰਗ ਅਤੇ ਨੌਜਵਾਨਾਂ ਨੇ ਧੁੰਦ ਤੇ ਠੰਡ ਤੋਂ ਬਚਣ ਲਈ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਲਏ ਹਨ। ਸਵੇਰ ਦੀ ਸੈਰ ਕਰਨ ਵਾਲੇ ਲੋਕ ਵੀ ਕਾਫੀ ਘੱਟ ਗਏ ਹਨ ਕਿਉਂਕਿ ਸਰਦੀਆਂ ਵਿੱਚ ਸੈਰ ਕਰਨੀ ਬਜ਼ੁਰਗਾਂ ਲਈ ਬਹੁਤ ਮੁਸ਼ਕਿਲ ਹੈ। ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਠੰਡ ਦੇ ਮੌਸਮ ਵਿੱਚ ਗਰਮ ਕੱਪੜੇ ਪਹਿਣ ਕੇ ਹੀ ਨਿਕਲਣ ਅਤੇ ਕਾਰਾਂ ਬੱਸਾਂ ਵਾਲਿਆਂ ਨੂੰ ਵੀ ਅਪੀਲ ਹੈ ਆਪਣੇ ਵਹੀਕਲਾਂ ਦੀਆਂ ਲਾਈਟਾਂ ਜਗਾ ਕੇ ਚੱਲਣ ਤਾਂ ਕੋਈ ਸੜਕ ਦੁਰਘਟਨਾ ਨਾ ਵਾਪਰ ਜਾਵੇ।
ਇਹ ਵੀ ਪੜ੍ਹੋ: ਧੁੰਦ ਨੇ ਲਗਾਈ ਵਾਹਨਾਂ ਦੀ ਰਫ਼ਤਾਰ ‘ਤੇ ਬ੍ਰੇਕ, ਦਿਨ ਵੇਲੇ ਵੀ ਪੈ ਰਹੀ ਲਾਈਟ ਚਲਾਉਣ ਦੀ ਜ਼ਰੂਰਤ
ਜਗਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਅਸੀਂ ਸਵੇਰੇ ਸੈਰ ਕਰਨ ਵਾਸਤੇ ਆਉਂਦੇ ਹਾਂ, ਪਰ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਪੈ ਰਹੀ ਹੈ। ਚਾਰੇ ਪਾਸੇ ਘੁੱਪ ਹਨੇਰਾ ਛਾਇਆ ਹੋਇਆ ਹੈ ਅਤੇ ਕਾਰਾਂ ਬੱਸਾਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਹੈ। ਸਾਡੀ ਕਾਰਾਂ-ਬੱਸਾਂ ਵਾਲਿਆਂ ਨੂੰ ਅਪੀਲ ਹੈ ਕਿ ਆਪਣੀਆਂ ਲਾਈਟਾਂ ਜਗਾ ਕੇ ਚੱਲਣ ਤਾਂ ਕਿ ਕੋਈ ਸੜਕ ਦੁਰਘਟਨਾ ਨਾ ਵਾਪਰ ਜਾਵੇ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :