ਲੁਧਿਆਣਾ ‘ਚ ਅੱਜ ਚਾਰ ਸ਼ਿਵਸੈਨਾ ਆਗੂਆਂ ਦੇ ਉੱਤੇ ਪੁਲਿਸ ਨੇ ਭੜਕਾਊ ਭਾਸ਼ਣ ਅਤੇ ਤਿੱਖੀ ਬਿਆਨਬਾਜ਼ੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਜਿਸ ਨੂੰ ਲੈ ਕੇ ਪੁਲਿਸ ਨੇ ਸੰਬੰਧ ਵਿੱਚ ਪ੍ਰੈਸ ਕਾਨਫਰੰਸ ਵੀ ਕੀਤੀ ਹੈ ਅਤੇ ਉਹਨਾਂ ਕਿਹਾ ਕਿ ਹੇਟ ਸਪੀਚ ਦੇ ਮਾਮਲੇ ਵਿੱਚ ਇਹਨਾਂ ਸ਼ਿਵ ਸੈਨਾ ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਉਧਰ ਮਾਮਲਾ ਦਰਜ ਹੋਣ ਤੋਂ ਬਾਅਦ ਸ਼ਿਵਸੈਨਾ ਦੇ ਆਗੂ ਰੋਹਿਤ ਸਾਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਇੱਕ ਵੀਡੀਓ ਜਾਰੀ ਕਰ ਜ਼ਿਕਰ ਕੀਤਾ ਹੈ ਕਿ ਉਹਨਾਂ ਵੱਲੋਂ ਕੋਈ ਵੀ ਭੜਕਾਊ ਬਿਆਨਬਾਜੀ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਮੇਰੇ ਉੱਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਉਹ ਕੋਰਟ ਦੇ ਵਿੱਚ ਆਪਣਾ ਜਵਾਬ ਦਾਖਲ ਕਰਨਗੇ।
ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਜੇਕਰ ਖਾਲਿਸਤਾਨ ਦੇ ਖਿਲਾਫ ਬੋਲਣਾ ਵਾਜਿਬ ਨਹੀਂ ਤਾਂ ਉਹਨਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਹਾਲਾਂਕਿ ਉਹਨਾਂ ਕਿਹਾ ਕਿ ਅੰਮ੍ਰਿਤਪਾਲ ਦੇ ਖਿਲਾਫ਼ ਉਹਨਾਂ ਨੇ ਬਿਆਨਬਾਜੀ ਕੀਤੀ ਸੀ ਅਤੇ ਸਰਕਾਰ ਨੇ ਵੀ ਅੰਮ੍ਰਿਤਪਾਲ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ:-
ਫੁੱਲਾਂ ਨਾਲ ਮਹਿਕਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ, ਕੋਨੇ-ਕੋਨੇ ‘ਚ ਲੱਗੇ 50 ਕਿਸਮਾਂ ਦੇ ਫੁੱਲ
ਉਨ੍ਹਾਂ ਕਿਹਾ ਕਿ ਜੇਕਰ ਇਸ ਨੂੰ ਉਹ ਗਲਤ ਮੰਨਦੇ ਨੇ ਤਾਂ ਫਿਰ ਉਹਨਾਂ ਉੱਤੇ ਮਾਮਲਾ ਦਰਜ ਹੋਣਾ ਜਾਇਜ਼ ਹੈ। ਇਹੀ ਨਹੀਂ ਉਹਨਾਂ ਜਿੱਥੇ ਸਰਕਾਰ ਦੀ ਕਾਰਜਸ਼ੈਲੀ ਤੇ ਸਵਾਲ ਚੁੱਕੇ ਤਾਂ ਉੱਥੇ ਹੀ ਉਹਨਾਂ ਪ੍ਰਸ਼ਾਸਨ ਤੇ ਵੀ ਸਵਾਲ ਚੁੱਕੇ ਨੇ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :