ਮਾਮਲਾ ਲੁਧਿਆਣਾ ਦੇ ਪ੍ਰਤਾਪ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੋ ਗੁਆਂਢੀ ਆਪਸ ਦੇ ਵਿੱਚ ਭਿੜ ਗਏ। ਦੱਸ ਦੀਏ ਕਿ ਇੱਕ ਕਰਿਆਨੇ ਦੀ ਦੁਕਾਨ ਦੇ ਵਿੱਚ ਕੁੱਤਾ ਵੜ ਗਿਆ ਸੀ ਅਤੇ ਕੁੱਤੇ ਵੱਲੋਂ ਵੱਢਣ ਨੂੰ ਲੈ ਕੇ ਦੋਵਾਂ ਵਿਚਾਲੇ ਵਿਵਾਦ ਹੋ ਗਿਆ। ਦੁਕਾਨਦਾਰ ਨੇ ਇਤਰਾਜ ਜਤਾਇਆ ਕਿ ਉਸ ਦੀ ਦੁਕਾਨ ਦੇ ਵਿੱਚ ਕੁੱਤਾ ਕਿਉਂ ਵੜਿਆ ਹੈ ਅਤੇ ਇਸੇ ਨੂੰ ਲੈ ਕੇ ਦੋਵਾਂ ਹੀ ਧਿਰਾਂ ਦੇ ਵਿੱਚ ਕਹਾ ਸੁਣੀ ਹੋ ਗਈ, ਜਿਸ ਤੋਂ ਬਾਅਦ ਦੋਵੇਂ ਹੀ ਇੱਕ ਦੂਸਰੇ ਦੇ ਹੱਥੀਂ ਪੈ ਗਏ।
ਇਸੇ ਵਿਚਾਲੇ ਦੋ ਤੋਂ ਤਿੰਨ ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਦੀ ਗੱਲ ਕਹੀ ਹੈ। ਉਧਰ ਇਸ ਘਟਨਾ ਨੂੰ ਲੈ ਕੇ ਥਾਣਾ ਪੀਏਯੂ ਦੇ ਐਸਐਚਓ ਨੇ ਕਿਹਾ ਕਿ ਬੀਤੀ ਰਾਤ ਦੀ ਇਹ ਘਟਨਾ ਹੈ ਅਤੇ ਦੋਵਾਂ ਧਿਰਾਂ ਵਿਚਾਲੇ ਕੁੱਤੇ ਨੂੰ ਲੈ ਕੇ ਵਿਵਾਦ ਹੋਇਆ ਹੈ, ਜਿਸ ਦੇ ਸਬੰਧ ਵਿਚ ਅੱਜ ਦੋਵਾਂ ਹੀ ਧਿਰਾਂ ਨੂੰ ਸ਼ਾਮ ਦੇ ਸਮੇਂ ਬੁਲਾਇਆ ਗਿਆ ਹੈ ਅਤੇ ਜੇਕਰ ਕੋਈ ਗੱਲਬਾਤ ਨਾ ਹੋਈ ਤਾਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :