ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਵਿੱਚ ਲਗਾਤਾਰ ਲੁੱਟ- ਖੋਹ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ।ਲੁੱਟਖੋਹ ਦੀਆਂ ਵਾਰਦਾਤਾਂ ਦੇ ਸ਼ਿਕਾਰ ਹੁੰਦੇ ਹਨ ਗਰੀਬ ਮਜ਼ਦੂਰ ਲੋਕ। ਇਹੋ ਜਿਹਾ ਹੀ ਇੱਕ ਵਾਕਿਆ ਲੁਧਿਆਣਾ ਦੇ ਰਾਹੋਂ ਰੋਡ ‘ਤੇ ਹੋਇਆ।
ਜਿੱਥੇ ਬੀਤੀ 10 ਤਰੀਕ ਨੂੰ ਵਾਪਰਿਆ, ਜਿੱਥੇ 2 ਨੌਜਵਾਨਾਂ ਵੱਲੋਂ ਇੱਕ ਛੋਟਾ ਹਾਥੀ ਆਟੋ ਚਲਾਉਣ ਵਾਲੇ ਸਖਸ਼ ਤੋਂ ਉਸ ਦਾ ਆਟੋ ਖੋਹ ਲਿਆ। ਪੀੜਤ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਪੁਲਿਸ ਨੇ ਆਪਣੀ ਸੂਝ ਬੂਝ ਨਾਲ ਬੀਤੇ ਦਿਨ ਉਹਨਾਂ ਦੋਨੋਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ:- ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਲੱਗੀਆਂ ਰੌਣਕਾਂ, ਗੁਰੂਘਰਾਂ ‘ਚ ਵਧੀ ਸੰਗਤਾਂ ਦੀ ਆਮਦ
ਜਿਨਾਂ ਨੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਹਨਾਂ ਨੂੰ ਫੜ ਲਿਆ ਜਿਸ ਤੋਂ ਬਾਅਦ ਉਹਨਾਂ ਨੂੰ ਲੁਧਿਆਣਾ ਦੇ ਸਿਵਲ ਹੋਸਪਿਟਲ ਚ ਮੈਡੀਕਲ ਲਈ ਲਿਆਉਂਦਾ ਗਿਆ।
ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਸੀਸੀਟੀਵੀ ਚੈੱਕ ਕੀਤੀ ਜਾ ਰਹੀ ਹੈ।
ਪੁਲਿਸ ਇਹ ਵੀ ਪਤਾ ਕਰੇਗੀ ਕਿ ਇਹਨਾਂ ਤੇ ਪਹਿਲਾਂ ਵੀ ਮਾਮਲੇ ਦਰਜ ਹਨ ਕੀ ਕੋਈ ਪਹਿਲਾਂ ਵੀ ਇਨ੍ਹਾਂ ਨੇ ਅਪਰਾਧ ਕੀਤਾ ਹੈ। ਪੁਲਿਸ ਗੰਭੀਰਤਾ ਦੇ ਨਾਲ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :