ਲੁਧਿਆਣਾ ਦੇ ਵਿੱਚ ਆਏ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਜਿਸ ਤੋਂ ਬਾਅਦ ਹੁਣ ਪੁਲਿਸ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਦੋ ਸਨੈਚਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਦੇ ਮੁਤਾਬਿਕ ਇਹ ਦੋਵੇਂ ਹੀ ਸਨੈਚਰਾਂ ਦੇ ਵੱਲੋਂ 10 ਤਰੀਕ ਨੂੰ ਇੱਕ ਵਿਅਕਤੀ ਤੋਂ ਮਾਲ ਲੋਡ ਕਰਨ ਵਾਲੇ ਛੋਟੇ ਹਾਥੀ ਦੀ ਲੁੱਟ ਖੋਹ ਕੀਤੀ ਗਈ ਸੀ। ਜਿਸ ਤੋਂ ਬਾਅਦ 12 ਤਰੀਕ ਨੂੰ ਉਸ ਵਾਹਨ ਨੂੰ ਜਬਤ ਕਰ ਲਿਆ ਗਿਆ ਸੀ। ਇਹਨਾਂ ਦੀ ਭਾਲ ਕੀਤੀ ਜਾ ਰਹੀ ਸੀ। ਪਰ ਹੁਣ ਪੁਲਿਸ ਨੇ ਇਹਨਾਂ ਦੋਵਾਂ ਹੀ ਸਨੈਚਰਾਂ ਨੂੰ ਵੀ ਕਾਬੂ ਕਰ ਲਿਆ ਹੈ। ਜਿਨਾਂ ਦੇ ਉੱਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਕਿ ਲੁਧਿਆਣਾ ਦੇ ਰਾਹੋ ਰੋਡ ਦੇ ਉੱਤੇ ਇਹਨਾਂ ਦੇ ਵੱਲੋਂ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੀੜਿਤ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਸੀਸੀ ਟੀਵੀ ਦੇ ਆਧਾਰ ਦੇ ਉੱਤੇ ਜਦੋਂ ਜਾਂਚ ਪੜਤਾਲ ਸ਼ੁਰੂ ਕੀਤੀ ਤਾਂ ਦੋ ਦਿਨਾਂ ਦੇ ਅੰਦਰ ਅੰਦਰ ਹੀ ਜੋ ਚੋਰੀ ਹੋਇਆ ਵਾਹਨ ਉਸ ਨੂੰ ਤਾਂ ਜਬਤ ਕਰ ਲਿਆ ਸੀ। ਪਰ ਇਹਨਾਂ ਸਨੈਚਰਾਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਸੀ। ਹੁਣ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਛਾਪੇਮਾਰੀ ਕਰਦੇ ਹੋਏ ਦੋਵਾਂ ਨੂੰ ਕਾਬੂ ਕਰ ਲਿਆ ਹੈ। ਜਿਨਾਂ ਦੀ ਉਮਰ 28 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਦੇ ਵਿੱਚ ਲਗਾਤਾਰ ਲੁੱਟ ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਦੇ ਹੱਥ ਇਹ ਵੱਡੀ ਕਾਮਯਾਬੀ ਲੱਗੀ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :