ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ, ਸੰਗਤਾਂ ਨੇ ਕੀਤੀ ਸਰਬੱਤ ਦੇ

Photo of author

By Stories


ਰਾਜਪੁਰਾ, ਅਮਰਜੀਤ ਪੰਨੂ : ਰਾਜਪੁਰਾ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਟਾਊਨ ਅਤੇ ਪੁਰਾਣਾ ਰਾਜਪੁਰਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋ ਸ਼ਿਰਕਤ ਕੀਤੀ ਗਈ। ਸਵੇਰ ਤੋਂ ਹੀ ਬੀਬੀਆਂ ਅਤੇ ਨੌਜਵਾਨਾਂ ਦੇ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਰਾਗੀ ਸਿੰਘਾਂ ਵੱਲੋਂ ਕਿਰਤਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਚਰਨਾਂ ਦੇ ਵਿੱਚ ਸੀਸ ਝੁਕਾ ਰਹੀਆਂ ਹਨ ਅਤੇ ਇਸ ਮੌਕੇ ਸੰਗਤਾਂ ਦੇ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਇਸ਼ਤਿਹਾਰਬਾਜ਼ੀ

ਗੱਲਬਾਤ ਦੇ ਦੌਰਾਨ ਸੰਗਤਾਂ ਨੇ ਕਿਹਾ ਕਿ ਅੱਜ ਬਹੁਤ ਹੀ ਮੁਕੱਦਸ ਦਿਹਾੜਾ ਹੈ ਅਤੇ ਅਸੀਂ ਪਰਿਵਾਰਾਂ ਦੇ ਸਮੇਤ ਗੁਰੂ ਚਰਨਾਂ ਦੇ ਵਿੱਚ ਸੀਸ ਝੁਕਾਉਣ ਦੇ ਲਈ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਆ ਕਿ ਮਨ ਨੂੰ ਅਲੌਕਿਕ ਸਕੂਨ ਅਤੇ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਦੇ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ। ਬੀਬੀ ਗਗਨਦੀਪ ਕੌਰ ਵੱਲੋਂ ਸੰਗਤਾਂ ਨੂੰ ਕਥਾ ਸੁਣਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਜੀਵਨੀ ਬਾਰੇ ਜਾਣੂ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਇਸ ਕਥਾ ਨੂੰ ਸੁਣ ਕੇ ਗੁਰੂ ਜੀਵਨੀ ਬਾਰੇ ਗਿਆਨ ਹਾਸਿਲ ਕੀਤਾ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸੰਗਤਾਂ ਦੇ ਚਿਹਰਿਆਂ ‘ਤੇ ਅਲੌਕਿਕ ਨੂੰ ਝਲਕਦਾ ਹੋਇਆ ਵਿਖਾਈ ਦਿੱਤਾ ਅਤੇ ਹਰ ਕੋਈ ਇਸ ਪਾਵਨ ਦਿਹਾੜੇ ਦੀ ਇੱਕ ਦੂਸਰੇ ਨੂੰ ਵਧਾਈ ਦੇ ਰਿਹਾ ਸੀ।

ਇਸ਼ਤਿਹਾਰਬਾਜ਼ੀ
  •  ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
    https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।

  •  ਹਰ ਵੇਲੇ Update ਰਹਿਣ ਲਈ ਸਾਨੂੰ
    Facebook ‘ਤੇ Like ਕਰੋ।

  •  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
    YouTube ਚੈਨਲ ਨੂੰ Subscribe ਕਰੋ।

  •  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
    https://shorturl.at/d9hHk ਕਲਿੱਕ ਕਰੋ।

  • First Published :



Source link

Leave a Comment