ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਉਹਨਾਂ ਦੇ ਜੱਦੀ ਪਿੰਡ ਮਨਾਇਆ ਜਾ ਰਿਹਾ ਹੈ, ਜਿੱਥੇ ਕੈਬਨਟ ਮੰਤਰੀ ਉਹਨਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਉੱਥੇ ਹੀ ਭਾਰਤੀ ਕਿਸਾਨੀ ਯੂਨੀਅਨ ਡਕੌਂਦਾ ਦੇ ਕਿਸਾਨ ਵੀ ਵੱਡੀ ਗਿਣਤੀ ਦੇ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਪਰ ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਕਰਤਾਰ ਸਿੰਘ ਸਰਾਭਾ ਨੇ ਵਿਅਕਤੀ ਹੱਥੋਂ ਵਿਅਕਤੀ ਦੀ ਲੁੱਟ ਹੋਣ ਦਾ ਵਿਰੋਧ ਕੀਤਾ ਸੀ ਪਰ ਅੱਜ ਉਹੀ ਹਾਲਾਤ ਹਨ ਉਹਨਾਂ ਕਿਹਾ ਕਿ ਅੱਜ ਕੈਬਿਨਟ ਮੰਤਰੀ ਇੱਥੇ ਜਰੂਰ ਪਹੁੰਚੇ ਹਨ ਪਰ ਉਹਨਾਂ ਨੂੰ ਕਰਤਾਰ ਸਿੰਘ ਸਰਾਭਾ ਦੇ ਪ੍ਰਤਿਮਾ ਤੇ ਹਾਰ ਪਾਉਣ ਦਾ ਕੋਈ ਹੱਕ ਨਹੀਂ ਹੈ, ਕਿਉਂਕਿ ਅੱਜ ਵੀ ਕਿਸਾਨਾਂ ਦੀ ਲੁੱਟ-ਖਸੁੱਟ ਹੋ ਰਹੀ ਹੈ, ਮੰਡੀਆਂ ਦੇ ਵਿੱਚ ਕਿਸਾਨ ਰੁਲ ਰਹੇ ਹਨ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿਹੜੇ 92 ਵਿਧਾਇਕ ਹਨ, ਉਹਨਾਂ ਨੇ ਵੀ ਕਿਸਾਨਾਂ ਦੀ ਕੋਈ ਗੱਲ ਨਹੀਂ ਕੀਤੀ, ਇੱਥੋਂ ਤੱਕ ਕਿ ਮੁੱਖ ਮੰਤਰੀ ਨੇ ਵੀ ਨਹੀਂ ਕੀਤੀ। ਜੇਕਰ ਕੈਬਿਨੇਟ ਮੰਤਰੀਆਂ ਨੇ ਕੋਈ ਕਿਸਾਨਾਂ ਦੀ ਗੱਲ ਕੀਤੀ ਹੁੰਦੀ ਤਾਂ ਅੱਜ ਕਿਸਾਨਾਂ ਦੀ ਮੰਡੀਆਂ ਦੇ ਵਿੱਚ ਇਹ ਦਸ਼ਾ ਨਾ ਹੋ ਰਹੀ ਹੁੰਦੀ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਬਾਰੇ ਅੱਜ ਕੋਈ ਨਹੀਂ ਬੋਲ ਰਿਹਾ, ਜਿਸ ਤਰ੍ਹਾਂ ਦੇ ਕਿਸਾਨਾਂ ਦੇ ਹਾਲਾਤ ਬਣੇ ਹੋਏ ਹਨ। ਅੱਜ ਸਾਨੂੰ ਮਜਬੂਰੀ ਬੱਸ ਘੱਟ ਕੀਮਤਾਂ ਉੱਤੇ ਝੋਨਾ ਦੇਣਾ ਪੈ ਰਿਹਾ ਹੈ, ਉਹਨਾਂ ਨੇ ਕਿਹਾ ਕਿ ਕਾਟ ਲਗਾਈ ਜਾ ਰਹੀ ਹੈ ਇਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਕਿਸਾਨਾਂ ਨੇ ਇਹ ਵੀ ਇਲਜ਼ਾਮ ਲਗਾਏ ਕਿ ਜਿੱਥੇ ਜਿਮਨੀ ਚੋਣਾਂ ਹੋ ਰਹੀਆਂ ਹਨ ਉੱਥੇ ਹੀ ਡੀਏਪੀ ਖਾਦ ਪਹੁੰਚ ਰਹੀ ਹੈ, ਜਦੋਂ ਕਿ ਬਾਕੀ ਪੰਜਾਬ ਦੇ ਹਿੱਸਿਆਂ ਦੇ ਵਿੱਚ ਡੀਏਪੀ ਖਾਦ ਦੀ ਕਿੱਲਤ ਵੱਡੀ ਗਿਣਤੀ ਦੇ ਵਿੱਚ ਚੱਲ ਰਹੀ ਹੈ ਜਿਸ ਕਾਰਨ ਕਣਕ ਦੀ ਫਸਲ ਬਿਜਣ ਦੇ ਵਿੱਚ ਦੇਰੀ ਹੋ ਰਹੀ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :