ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ, ਨੌਜਵਾਨੀ ਨੂੰ ਖੇਡਾਂ ਦੇ ਵੱਲ ਜੋੜਨ ਦੇ ਲਈ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਲਈ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਨਾਭਾ ਵੱਲੋਂ ਰਿਪਦੁਮਨ ਕਾਲਜ ਸਟੇਡੀਅਮ ਨਾਭਾ ਵਿਖੇ ਦੋ ਰੋਜ਼ਾ 6ਵਾਂ ਨਾਭਾ ਕਬੱਡੀ ਕੱਪ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਦੇ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਨਾਭਾ ਕਬੱਡੀ ਕੱਪ ਦਾ ਉਦਘਾਟਨ ਕਰਨ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੋਦ ਮੁੱਖ ਮਹਿਮਾਨ ਤੌਰ ’ਤੇ ਪਹੁੰਚੇ। ਇਸ ਮੌਕੇ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਖੇਡਾਂ ਸਾਡੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋ ਦੂਰ ਰੱਖਦੀਆਂ ਹਨ।
ਖੇਡਾਂ ਦੇ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਅਤੇ ਵਿਸ਼ੇਸ਼ ਤੌਰ ’ਤੇ ਕਲੱਬ ਦੇ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ, ਨੌਜਵਾਨੀ ਨੂੰ ਖੇਡਾਂ ਦੇ ਵੱਲ ਜੋੜਨ ਦੇ ਲਈ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਲਈ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਨਾਭਾ ਵੱਲੋਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਜਿਸ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੀਤਾ ਹੈ ਅਤੇ ਖੇਡਾਂ ’ਚ ਜਿੱਤ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਵੱਡੇ ਪੱਧਰ ਤੇ ਇਨਾਮ ਵੀ ਦਿੱਤੇ ਜਾਣਗੇ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :