ਨਾਭਾ /ਭੁਪਿੰਦਰ ਸਿੰਘ
ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਪਰਾਲੀ ਦੀ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ। ਜਿਸ ਦੇ ਬਾਵਜੂਦ ਵੀ ਨਾਭਾ ਦੇ ਵਿੱਚ ਰਾਤ ਨੂੰ ਪਰਾਲੀ ਦੀ ਨਾੜ ਨੂੰ ਅੱਗ ਲਗਾਉਣ ਦੇ ਨਾਲ ਜਿੱਥੇ ਰਾਤ ਨੂੰ ਧੂੰਏ ਦੇ ਕਾਰਨ ਸ਼ਹਿਰ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਤੜਕਸਾਰ ਹੀ ਧੁੰਦ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੰਦੀ ਹੈ।
ਜ਼ਿਆਦਾਤਰ ਵਾਹਨ ਚਾਲਕਾ ਨੂੰ ਧੁੰਦ ਦੇ ਕਾਰਨ ਲਾਈਟਾਂ ਲਗਾ ਕੇ ਆਪਣੀ ਮੰਜ਼ਿਲਾਂ ਵੱਲ ਪਹੁੰਚਨਾ ਪੈਂਦਾ ਹੈ। ਉੱਥੇ ਹੀ ਸਕੂਲੀ ਬੱਚਿਆਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਾਲੀ ਦਾ ਧੂਆਂ ਦੇ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਨਾਲ ਲੋਕ ਜੂਝ ਰਹੇ ਹਨ।
ਇਸ ਮੌਕੇ ਸ਼ਹਿਰ ਨਿਵਾਸੀ ਅਤੇ ਰਾਹਗੀਰਾਂ ਨੇ ਕਿਹਾ ਕਿ ਬੀਤੀ ਰਾਤ ਧੂਏ ਦੇ ਕਾਰਨ ਅਤੇ ਅੱਜ ਤੜਕਸਾਰ ਪਈ ਨਾਭਾ ਦੇ ਵਿੱਚ ਧੁੰਦ ਦੇ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉੱਥੇ ਹੀ ਸਾਹ ਲੈਣ ਦੇ ਵਿੱਚ ਵੀ ਦਿੱਕਤ ਆ ਰਹੀ ਹੈ ਅਤੇ ਇਹ ਪਰਾਲੀ ਦੇ ਧੂਏ ਕਾਰਨ ਅੱਖਾਂ ਦੇ ਵਿੱਚ ਵੀ ਜਲਨ ਪੈਦਾ ਹੋ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰਾਂ ਨੂੰ ਇਸ ਦਾ ਕੋਈ ਠੋਸ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:- ਨਹੀਂ ਦੇਖੀ ਹੋਣੀ ਫੁੱਲਾਂ ਦੀ ਅਜਿਹੀ ਕਲਾਕਾਰੀ, ਕਿਸੇ ਬਗੀਚੇ ਦਾ ਪਵੇਗਾ ਭੁਲੇਖਾ, ਦੇਖੋ ਪਰਿਵਾਰ ਦੇ ਹਾਲ
ਇਸ ਮੌਕੇ ਸ਼ਹਿਰ ਨਿਵਾਸੀ ਜਗਨਾਰ ਸਿੰਘ, ਸ਼ਹਿਰ ਨਿਵਾਸੀ ਰਣਜੀਤ ਸਿੰਘ ਨੇ ਕਿਹਾ ਕਿ ਰਾਤ ਧੂਏ ਦੇ ਕਾਰਨ ਅਤੇ ਅੱਜ ਤੜਕਸਾਰ ਪੈਰ ਹੀ ਲਗਾਤਾਰ ਨਾਭਾ ਦੇ ਵਿੱਚ ਧੁੰਦ ਦੇ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।ਉੱਥੇ ਹੀ ਸਾਹ ਲੈਣ ਦੇ ਵਿੱਚ ਵੀ ਦਿੱਕਤ ਆ ਰਹੀ ਹੈ ਅਤੇ ਇਹ ਪਰਾਲੀ ਦੇ ਧੂਏ ਕਾਰਨ ਅੱਖਾਂ ਦੇ ਵਿੱਚ ਵੀ ਜਲਨ ਪੈਦਾ ਹੋ ਰਹੀ ਹੈ।
ਉਹਨਾਂ ਕਿਹਾ ਕਿ ਸਰਕਾਰਾਂ ਨੂੰ ਇਸ ਦਾ ਕੋਈ ਠੋਸ ਹੱਲ ਕਰਨਾ ਚਾਹੀਦਾ ਹੈ। ਕਿਉਂਕਿ ਧੂਹੇ ਦੇ ਨਾਲ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਗਈ ਹੈ ਅਤੇ ਲੋਕਾਂ ਨੂੰ ਸਾਹ ਲੈਣ ਅਤੇ ਅੱਖਾਂ ਵਿੱਚ ਜਲਣ ਵਰਗੀਆਂ ਬਿਮਾਰੀਆਂ ਝੰਜੋੜ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਸਮੇਂ ਰਹਦਿਆ ਸਰਕਾਰਾਂ ਵੱਲੋਂ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਇਹ ਭਿਆਨਕ ਬਿਮਾਰੀਆਂ ਹੋਰ ਵੱਧ ਜਾਣਗੀਆਂ। ਉਹਨੇ ਕਿਹਾ ਕਿਲਾ ਲਗਾਤਾਰ ਪੈਰੀ ਧੁੰਦ ਦੇ ਕਾਰਨ ਜਿੱਥੇ ਸੜਕ ਹਾਦਸਿਆਂ ਵਿੱਚ ਹੋਣ ਦਾ ਡਰ ਪੈਦਾ ਹੋ ਜਾਂਦਾ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।