ਲੁਧਿਆਣਾ, ਰਜਿੰਦਰ ਕੁਮਾਰ: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਅੱਜ ਲੁਧਿਆਣਾ ਵਿੱਚ ਸਥਿਤ ਉਹਨਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਅੱਜ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਪ੍ਰਤਿਮਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਨਾਲ ਹੀ ਇਸ ਮੌਕੇ ਉਹਨਾਂ ਕਿਹਾ ਕਿ ਉਹਨਾਂ ਨੇ ਜੋ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਅੱਜ ਉਹਨਾਂ ਨੂੰ ਯਾਦ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਬਹੁਤ ਘੱਟ ਉਮਰ ਦੇ ਵਿੱਚ ਦੇਸ਼ ਦੇ ਲਈ ਕੁਰਬਾਨੀ ਦੇ ਦਿੱਤੀ ਸੀ।ਉਹਨਾਂ ਕਿਹਾ ਕਿ ਅੱਜ ਉਹਨਾਂ ਕਰਕੇ ਹੀ ਸਾਡਾ ਦੇਸ਼ ਆਜ਼ਾਦ ਹੈ। ਮੰਤਰੀ ਨੇ ਕਿਹਾ ਕਿ ਅੱਜ ਸੂਬਾ ਪੱਧਰੀ ਸਮਾਗਮ ਉਹਨਾਂ ਦੇ ਪਿੰਡ ਚ ਮਨਾਏ ਜਾ ਰਹੇ ਨੇ।
ਉਹਨਾਂ ਨੇ ਇਹ ਵੀ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਦੀ ਥਾਂ ਤੇ ਉਹ ਸ਼ਰਧਾਂਜਲੀ ਅਰਪਿਤ ਕਰਨ ਆਏ ਹਨ। ਉੱਥੇ ਹੀ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਰੱਖਣ ਸਬੰਧੀ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਧਿਆਨ ਹੇਠ ਇਹ ਮਾਮਲਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਫੈਸਲੇ ਲਏ ਜਾ ਰਹੇ ਹਨ। ਹਾਲਾਂਕਿ ਜਦੋਂ ਉਹਨਾਂ ਨੂੰ ਪਰਾਲੀ ਦੇ ਮੁੱਦੇ ਤੇ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਅੱਜ ਇਸੇ ਸਮਾਗਮ ਦੇ ਸੰਬੰਧ ਵਿੱਚ ਗੱਲ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕੀ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਸਾਨੂੰ ਸ਼ਹੀਦੀ ਜਜ਼ਬਾ ਸਾਡੇ ਗੁਰੂਆਂ ਤੋਂ ਮਿਲਿਆ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :