ਜਗਰਾਓਂ, ਰਾਜ ਬੱਬਰ : ਪੰਜਾਬ ਦੇ ਨਾਮ ਨੂੰ ਸਿਖਰਾਂ ‘ਤੇ ਪਹੁੰਚਾਉਣ ਵਾਲੇ ਇੱਕ ਅੰਤਰਰਾਸ਼ਟਰੀ ਖਿਡਾਰੀ ਨੇ ਖੁਦਕੁਸ਼ੀ ਕਰ ਲਈ ਹੈ। ਕਬੱਡੀ ਦੀ ਖੇਡ ਦੇ ਵਿੱਚ ਅੰਤਰਰਾਸ਼ਟਰੀ ਪੱਧਰ ਤੱਕ ਭਾਰਤ ਦਾ ਨਾਮ ਚਮਕਾਉਣ ਵਾਲੇ ਇਸ ਖਿਡਾਰੀ ਨੇ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਿੰਡ ਦੇ ਵਿੱਚ ਸੋਗ ਦੀ ਲਹਿਰ ਛਾ ਗਈ। ਜਗਰਾਓ ਦੇ ਕਸਬਾ ਸਿੱਧਵਾਂ ਬੇਟ ਦੇ ਪਿੰਡ ਅੱਬੂਪੂਰਾ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਵਤਾਰ ਸ਼ੰਟੀ ਕਿਸ਼ਨਪੁਰੀਆ ਨੇ ਇਕ ਦਰੱਖ਼ਤ ਨਾਲ ਲਟਕ ਕੇ ਖੁਦਖੁਸ਼ੀ ਕਰ ਲਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਕਬੱਡੀ ਖਿਡਾਰੀ ਦੀ ਉਮਰ 50 ਸਾਲ ਸੀ ਅਤੇ ਇਹ ਖਿਡਾਰੀ ਨੌਕਰੀ ਨਾ ਮਿਲਣ ਕਰਕੇ ਬਹੁਤ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦੇ ਇਹ ਨਸ਼ੇ ਕਰਨ ਲੱਗ ਪਿਆ ਸੀ ਅਤੇ ਹੁਣ ਉਸ ਨੇ ਇਕ ਦਰੱਖ਼ਤ ਨਾਲ ਲਟਕ ਕੇ ਖੁਦਖੁਸ਼ੀ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਮੌਕੇ ਥਾਣਾ ਸਿੱਧਵਾਂ ਬੇਟ ਦੇ ਥਾਣੇਦਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਹ ਕਬੱਡੀ ਖਿਡਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਕਿਸ਼ਨਪੁਰਾ ਦਾ ਰਹਿਣ ਵਾਲਾ ਸੀ ਅਤੇ ਪਰੇਸ਼ਾਨੀ ਦੀ ਹਾਲਤ ਵਿੱਚ ਇਸ ਨੇ ਆਪਣੇ ਪਿੰਡ ਤੋਂ 20 ਕਿਲੋਮੀਟਰ ਦੂਰ ਪਿੰਡ ਅੱਬੂ ਪੁਰਾ ਵਿਖੇ ਆ ਕੇ ਖੁਦਖੁਸ਼ੀ ਕੀਤੀ ਹੈ।
ਪੁਲਿਸ ਨੇ ਹੁਣ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਖਬਰ ਹੈ ਕਿ ਪੰਜਾਬ ਦੇ ਨਾਮ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਲਿਜਾਉਣ ਵਾਲੇ ਇਸ ਖਿਡਾਰੀ ਨੇ ਨੌਕਰੀ ਨਾ ਮਿਲਣ ਦੇ ਕਾਰਨ ਇਹ ਵੱਡਾ ਕਦਮ ਚੁੱਕਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਨੌਕਰੀ ਨਾ ਮਿਲਣ ਦੇ ਕਾਰਨ ਇਹ ਖਿਡਾਰੀ ਕਾਫੀ ਲੰਬੇ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ ਅਤੇ ਨੌਕਰੀ ਦੀ ਪਰੇਸ਼ਾਨੀ ਦੇ ਚੱਲਦਿਆ ਹੀ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ।
- First Published :