ਭਾਜਪਾ ਦਫ਼ਤਰ ਦੇ ਬਾਹਰ ਆਂਗਨਵਾੜੀ ਤੇ ਆਸ਼ਾ ਵਰਕਰਾਂ ਦਾ ਧਰਨਾ, ਰਵਨੀਤ ਬਿੱਟੂ ’ਤੇ ਵਾਅਦਾ ਖ਼

Photo of author

By Stories


ਸੁਪਰੀਮ ਕੋਰਟ ਦੇ ਆਏ ਫੈਸਲੇ ਤੇ ਆਂਗਣਵਾੜੀ ਆਸ਼ਾ ਵਰਕਰਾਂ ਨੂੰ ਦਰਜਾ ਚਾਰ ਅਤੇ ਦਰਜਾ ਤਿੰਨ ਮੁਲਾਜ਼ਮਾਂ ਦੀ ਗਿਣਤੀ ਵਿੱਚ ਸ਼ਾਮਿਲ ਨਾ ਕਰਨ ’ਤੇ ਪੰਜਾਬ ਭਰ ਦੇ ਸਕੀਮ ਵਰਕਰ ਯਾਨੀ ਕਿ ਆਂਗਣਵਾੜੀ ਆਸ਼ਾ ਵਰਕਰਾਂ ਨੇ ਭਾਜਪਾ ਦੇ ਲੁਧਿਆਣਾ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਦਿੱਤਾ। ਇਸ ਮੌਕੇ ਆਂਗਨਵਾੜੀ ਵਰਕਰਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਖਿਲਾਫ਼ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਰਹਿੰਦੇ ਰਵਨੀਤ ਬਿੱਟੂ ਨੇ ਉਹਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਉਹਨਾਂ ਦੀ ਮੰਗਾਂ ਨੂੰ ਪਾਰਲੀਮੈਂਟ ਵਿੱਚ ਚੁੱਕਣਗੇ, ਹਲਾਂਕਿ ਰਵਨੀਤ ਬਿੱਟੂ ਹੁਣ ਕੇਂਦਰ ਸਰਕਾਰ ਦੇ ਵਿੱਚ ਮੰਤਰੀ ਬਣ ਚੁੱਕੇ ਹਨ ਪਰ ਇਸਦੇ ਬਾਵਜੂਦ ਵੀ ਰਵਨੀਤ ਬਿੱਟੂ ਨੇ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਵੱਧ ਧਿਆਨ ਨਹੀਂ ਦਿੱਤਾ।

ਇਸ਼ਤਿਹਾਰਬਾਜ਼ੀ

ਇਸ ਦੌਰਾਨ ਉਹਨਾਂ ਮੰਗ ਕੀਤੀ ਹੈ ਕਿ ਮਹਿਕਮੇ ਦੇ ਮੰਤਰੀ ਅਨਪੁਰਨਾ ਦੇ ਨਾਲ ਉਨਾਂ ਦੀ ਮੀਟਿੰਗ ਕਰਵਾਈ ਜਾਵੇ। ਉਧਰ ਗੱਲਬਾਤ ਕਰਦੇ ਹੋਏ ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣਾ ਤਾਂ ਕੀ ਸੀ ਉਲਟਾ ਸੁਪਰੀਮ ਕੋਰਟ ਨੇ ਇਹ ਫੈਸਲਾ ਕਰ ਦਿੱਤਾ ਕਿ ਉਨ੍ਹਾਂ ਨੂੰ ਦਰਜਾ ਤਿੰਨ ਅਤੇ ਦਰਜਾ ਚਾਰ ਦੇ ਮੁਲਾਜ਼ਮਾਂ ਵਿੱਚ ਸ਼ਾਮਿਲ ਕੀਤਾ ਜਾਵੇ ਤਾਂ ਉੱਥੇ ਹੀ ਸਰਕਾਰ ਵੱਲੋਂ ਇਸ ਦੇ ਉੱਤੇ ਕੋਈ ਵੀ ਗੌਰ ਨਹੀਂ ਫਰਮਾਇਆ ਜਾ ਰਿਹਾ। ਇਸ ਦੌਰਾਨ ਉਨਾਂ ਕਿਹਾ ਕਿ ਲੁਧਿਆਣਾ ਤੋਂ ਐਮਪੀ ਰਹਿੰਦਿਆਂ ਰਵਨੀਤ ਬਿੱਟੂ ਨੇ ਉਹਨਾਂ ਨਾਲ ਵਾਅਦਾ ਕੀਤਾ ਸੀ ਕਿ ਵਰਕਰ ਯੂਨੀਅਨ ਦੀ ਆਵਾਜ਼ ਨੂੰ ਉਹ ਪਾਰਲੀਮੈਂਟ ਵਿੱਚ ਚੁੱਕਣਗੇ ਅਤੇ ਉਹਨਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ ਸੀ ਉਹਨਾਂ ਕਿਹਾ ਕਿ ਹੁਣ ਮੰਤਰੀ ਬਣਨ ਤੋਂ ਬਾਅਦ ਵੀ ਉਹਨਾਂ ਦੀਆਂ ਮੰਗਾਂ ਅਧੁਰੀਆਂ ਹੀ ਹਨ।

ਇਸ਼ਤਿਹਾਰਬਾਜ਼ੀ

ਉਹਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਜ਼ਿਮਨੀ ਚੋਣਾਂ ਦਾ ਵੀ ਵਿਰੋਧ ਕਰਨਗੇ ਅਤੇ ਰਵਨੀਤ ਬਿੱਟੂ ਖਿਲਾਫ਼ ਵੀ ਮੋਰਚਾ ਖੋਲਣਗੇ। ਉਧਰ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਰਜਨੀਸ਼ ਧੀਮਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਜੋ ਆਸ਼ਾ ਵਰਕਰਾਂ ਦੀਆਂ ਮੰਗਾਂ ਹਨ ਉਹ ਜਾਇਜ਼ ਹਨ ਅਤੇ ਇਸ ਨੂੰ ਲੈ ਕੇ ਉਹਨਾਂ ਵੱਲੋਂ ਇਹ ਆਵਾਜ਼ ਅੱਗੇ ਪਹੁੰਚਾਈ ਜਾਵੇਗੀ। ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਵੋਟ ਪਾਉਣਾ ਸਭ ਦਾ ਅਧਿਕਾਰ ਹੈ।

ਇਸ਼ਤਿਹਾਰਬਾਜ਼ੀ
  • First Published :



Source link

Leave a Comment