ਮਾਛੀਵਾੜਾ ਸਾਹਿਬ/ ਪਰਮਿੰਦਰ ਵਰਮਾ
ਮਾਛੀਵਾੜਾ ਸਾਹਿਬ ਨੇੜੇ ਇਤਿਹਾਸਕ ਪਿੰਡ ਝਾੜ ਸਾਹਿਬ ਵਿਖੇ ਸਰਹਿੰਦ ਨਹਿਰ ਕਿਨਾਰੇ ਸੜਕ ’ਤੇ ਹੀ 2 ਮਸੇਰੇ ਭਰਾਵਾਂ ਵਿਚਕਾਰ ਖੂਨੀ ਝੜਪ ਹੋ ਗਈ। ਜਿਸ ਵਿਚ ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਰਛਪਾਲ ਸਿੰਘ ਉਮਰ 40 ਸਾਲ ਵਾਸੀ ਗੁਮਾਣਪੁਰ, ਹਲਕਾ ਮਜੀਠਾ ਜੋ ਕਿ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਜਿਸ ਦੀ ਡੈਡ ਬੌਡੀ ਨੂੰ ਸਮਰਾਲ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ। ਦੂਸਰਾ ਭਰਾ ਚਮਕੌਰ ਸਿੰਘ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਮਾਛੀਵਾੜਾ ਪੁਲਸ ਥਾਣਾ ਨੂੰ ਕਾਲ ਆਈ ਕਿ ਝਾੜ ਸਾਹਿਬ ਨੇੜੇ ਖੂਨੀ ਝੜਪ ਹੋਈ ਹੈ। ਉਨ੍ਹਾਂ ਦੱਸਿਆ ਕਿ ਰਛਪਾਲ ਸਿੰਘ ਵਾਸੀ ਗੁਮਾਣਪੁਰ, ਹਲਕਾ ਮਜੀਠਾ ਜੋ ਕਿ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ।
ਜਦਕਿ ਉਸਦਾ ਮਸੇਰਾ ਭਰਾ ਚਮਕੌਰ ਸਿੰਘ ਬੱਦੀ ਤੋਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ। ਇਹ ਦੋਵੇਂ ਝਾੜ ਸਾਹਿਬ ਵਿਖੇ ਆਪਸ ਵਿਚ ਇੱਕ ਦੂਜੇ ਨਾਲ ਲੜ ਪਏ ਅਤੇ ਇਨ੍ਹਾਂ ਦਾ ਪਹਿਲਾਂ ਵੀ ਆਪਸ ਵਿਚ ਪਰਿਵਾਰਕ ਕਲੇਸ਼ ਚੱਲਿਆ ਆ ਰਿਹਾ ਹੈ। ਜੋ ਕਿ ਰਿਸ਼ਤੇ ਵਿਚ ਮਸੇਰੇ ਭਰਾ ਹਨ। ਇੱਥੇ ਦੋਵੇਂ ਨੇ ਇੱਕ ਦੂਜੇ ਉੱਪਰ ਦਾਅ ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਅਤੇ ਦੋਵਾਂ ਦੀ ਸੜਕ ਵਿਚਕਾਰ ਖੂਨੀ ਝੜਪ ਹੋਈ। ਚਮਕੌਰ ਸਿੰਘ ਨੇ ਰਛਪਾਲ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
ਜਿਸ ਕਾਰਨ ਉਸਦੀ ਜਾਨ ਚਲੀ ਗਈ। ਜਦਕਿ ਇਸ ਲੜਾਈ ਵਿਚ ਚਮਕੌਰ ਸਿੰਘ ਖੁਦ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਥਾਣਾ ਮੁਖੀ ਪਵਿੱਤਰ ਸਿੰਘ, ਚੌਂਕੀ ਇੰਚਾਰਜ਼ ਸੁਖਵਿੰਦਰ ਸਿੰਘ ਤੇ ਪੁਲਸ ਪਾਰਟੀ ਪੁੱਜ ਗਈ। ਜਿਨ੍ਹਾਂ ਦੇਖਿਆ ਕਿ ਸੜਕ ਕਿਨਾਰੇ ਰਛਪਾਲ ਸਿੰਘ ਖੂਨ ਨਾਲ ਲੱਥਪਥ ਪਿਆ ਸੀ ਤੇ ਉਸਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ:- ਨਹੀਂ ਦੇਖੀ ਹੋਣੀ ਫੁੱਲਾਂ ਦੀ ਅਜਿਹੀ ਕਲਾਕਾਰੀ, ਕਿਸੇ ਬਗੀਚੇ ਦਾ ਪਵੇਗਾ ਭੁਲੇਖਾ, ਦੇਖੋ ਪਰਿਵਾਰ ਦੇ ਹਾਲ
ਜਦਕਿ ਚਮਕੌਰ ਸਿੰਘ ਨੇੜੇ ਹੀ ਜਖ਼ਮੀ ਹਾਲਤ ਵਿਚ ਪਿਆ ਸੀ। ਪੁਲਿਸ ਵਲੋਂ ਰਛਪਾਲ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਉਸਦੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਹੈ। ਜਦਕਿ ਚਮਕੌਰ ਸਿੰਘ ਨੂੰ ਹਸਪਤਾਲ ਦਾਖਿਲ ਕਰਵਾ ਦਿੱਤਾ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।