ਰਾਜਪੁਰਾ, ਅਮਰ ਜੀਤ ਸਿੰਘ ਪੰਨੂ : ਰਾਜਪੁਰਾ ਤੋਂ 15 ਕਿਲੋਮੀਟਰ ਦੂਰ ਪਿੰਡ ਬਾਸਮਾ ਖੇਤਾਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੀ ਟੀਚਰ ਉੱਤੇ ਪੁਲਿਸ ਚੌਂਕੀ ਤੇਪਲਾ ਵਿਖੇ ਇੱਕ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਟੀਚਰ ਵੱਲੋਂ ਬਾਸਮਾ ਦੀ ਪੀੜਤ ਲੜਕੀ ਜੋ ਇਸ ਸਕੂਲ ਵਿੱਚ ਪੜ੍ਹਦੀ ਸੀ, ਬੀਤੇ ਦਿਨ ਉਸ ਦੀ ਟੀਚਰ ਵੱਲੋਂ ਕੁੱਟਮਾਰ ਕੀਤੀ ਗਈ ਤਾਂ ਜਿਸਦਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਪੁਲਿਸ ਨੇ ਟੀਚਰ ਖਿਲਾਫ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪੀੜਤ ਲੜਕੀ ਦੇ ਮਾਤਾ ਪਿਤਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਟੈਲੀਫੋਨ ਚੱਕਣਾ ਹੀ ਬੰਦ ਕਰ ਦਿੱਤਾ। ਸਤਪਾਲ ਸਿੰਘ ਪੁਲਿਸ ਚੌਂਕੀ ਤੇ ਪਲਾ ਨੇ ਪੱਤਰਕਾਰਾਂ ਨੂੰ ਦੱਸਿਆ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਾਸਮਾ ਦੀ ਇੱਕ ਟੀਚਰ ਵੱਲੋਂ ਪੀੜਤ ਲੜਕੀ ਦੀ ਬੀਤੇ ਦਿਨ ਕੁੱਟ ਕੀਤੀ ਸੀ, ਜਿਸਦਾ ਮਾਮਲਾ ਸਾਡੇ ਧਿਆਨ ਵਿੱਚ ਲਿਆਂਦਾ ਗਿਆ। ਪੀੜਤ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰਕੇ ਟੀਚਰ ਖਿਲਾਫ ਪੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਬੀਤੇ ਦਿਨ ਉਹ ਇਲਾਜ ਅਧੀਨ ਸੀ ਪਰ ਹੁਣ ਉਸ ਨੂੰ ਸੂਤਰਾਂ ਤੋਂ ਪਤਾ ਲੱਗਿਆ ਹੈ ਉਸ ਤੋਂ ਛੁੱਟੀ ਲੈ ਕੇ ਚਲੇ ਗਏ ਹਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :