ਲੁਧਿਆਣਾ ਦੇ ਮਿੱਲਰ ਗੰਜ ਨਜ਼ਦੀਕ ਚੋਰਾਂ ਵੱਲੋਂ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿੱਥੇ ਆਈਸੀਆਈ ਬੈਂਕ ਦੇ ਬਾਹਰ ਖੜੀ ਕਾਰ ਦੇ ਵਿੱਚੋਂ ਕਰੀਬ 14 ਲੱਖ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਤੇ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ ਚੱਲ ਰਹੀ ਹੈ। ਜਾਣਕਾਰੀ ਦਿੰਦੇ ਹੋਏ ਪੀੜਿਤ ਵਿਅਕਤੀ ਨੇ ਕਿਹਾ ਕਿ ਦੋ ਬੈਂਕਾ ਵਿੱਚੋਂ ਉਹਨਾਂ ਨੇ ਪੈਸੇ ਜਮਾ ਕਰਾਉਣੇ ਸਨ ਅਤੇ ਇੱਕ ਬੈਂਕ ‘ਚ ਇਹ ਪੈਸੇ ਜਮ੍ਹਾ ਕਰਾ ਕੇ ਇੱਥੇ ਆਏ ਸਨ।
ਇਸ ਦੌਰਾਨ ਪੈਸਿਆ ਨਾਲ ਭਰਿਆ ਬੈਗ ਗੱਡੀ ਵਿੱਚ ਹੀ ਪਿਆ ਸੀ ਅਤੇ ਉਹ ਕੁਝ ਸਮੇਂ ਲਈ ਕੰਮ ਗਏ ਸਨ ਪਰ ਜਦੋਂ ਦੁਬਾਰਾ ਆ ਕੇ ਦੇਖਿਆ ਤਾਂ ਗੱਡੀ ਵਿੱਚ ਬੈਗ ਨਹੀਂ ਸੀ। ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਹੈ ਅਤੇ ਮੌਕੇ ਉੱਤੇ ਪਹੁੰਚੀ ਅਤੇ ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉੱਥੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਹੈ ਕਿ ਗੱਡੀ ਵਿੱਚੋਂ ਪੈਸੇ ਚੋਰੀ ਹੋਏ ਹਨ ਅਤੇ ਹੁਣ ਉਹ ਮੌਕੇ ’ਤੇ ਪਹੁੰਚੇ ਹਨ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਸ਼ੁਰੂਆਤੀ ਜਾਂਚ ਵਿੱਚ ਮਾਮਲਾ ਸ਼ੱਕੀ ਲੱਗ ਰਿਹਾ ਹੈ ਮਗਰ ਫਿਰ ਵੀ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲਏ ਜਾ ਰਹੇ ਹਨ ਅਤੇ ਜੋ ਸੱਚਾਈ ਹੋਵੇਗੀ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :