ਗੁਰੂ ਘਰ ਮੱਥਾ ਟੇਕ ਕੇ ਆ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਂ ਦਾ ਰੋ-ਰੋ ਹੋਇਆ ਬੁਰ

Photo of author

By Stories


ਲੁਧਿਆਣਾ, ਰੋਹਿਤ : ਇਸ ਮਾਂ ਤੋਂ ਮੁਲਜ਼ਮਾਂ ਨੇ ਉਸਦਾ ਜਵਾਨ ਪੁੱਤ ਹਮੇਸ਼ਾ ਹਮੇਸ਼ਾ ਲਈ ਖੋਹ ਲਿਆ ਹੈ। ਹੁਣ ਮਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਰੌਂਦੀ ਕੁਰਲਾਉਂਦੀ ਮਾਂ ਹੁਣ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ। ਦਰਅਸਲ ਮੁਲਜ਼ਮਾਂ ਨੇ ਇਸਦੇ ਪੁੱਤ ਨੂੰ ਗਰੁ ਘਰ ਮੱਥਾ ਟਕਣ ਜਾਂਦੇ ਹੋਏ ਘੇਰ ਲਿਆ ਅਤੇ ਉਸਦੀ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ, ਅਤੇ ਨੌਜਵਾਨ ਜਿਵੇਂ-ਤੀਵੇਂ ਕਰਕੇ ਆਪਣੇ ਘਰ ਪਹੁੰਚਿਆ ਅਤੇ ਆਪਣੀ ਮਾਂ ਨੂੰ ਆਪਣੇ ਕਾਤਲ ਦਾ ਨਾਮ ਵੀ ਦੱਸ ਗਿਆ, ਜਿਸ ਤੋਂ ਬਾਅਦ ਨੌਜਵਾਨ ਨੇ ਆਪਣੇ ਪ੍ਰਾਣ ਹੀ ਤਿਆਗ ਦਿੱਤੇ। ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਹਿਚਾਨ ਸੂਰਜ ਦੇ ਰੂਪ ਵਿੱਚ ਹੋਈ ਹੈ, ਉੱਥੇ ਹੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਸੂਰਜ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ ਸੀ ਅਤੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਿਹਾ ਸੀ ਤਾਂ ਇਸ ਦੌਰਾਨ ਉਸ ਦਾ ਕਿਸੇ ਨਾ ਝਗੜਾ ਹੋ ਗਿਆ ਤੇ ਇਸ ਦੌਰਾਨ ਉਸ ਦੀ ਹੱਤਿਆ ਕਰ ਦਿੱਤੀ ਗਈ।

ਇਸ਼ਤਿਹਾਰਬਾਜ਼ੀ

ਉਹਨਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਦੀ ਮਾਸੀ ਦਾ ਲੜਕਾ ਸ਼ੀਸ਼ਾ, ਮੰਨੂ, ਤੋਤਾ ਤੇ ਸ਼ੀਸ਼ੇ ਦੀ ਪਤਨੀ ਸੂਰਜ ਕੋਲੋਂ ਧੱਕੇ ਨਾਲ ਦਾਰੂ ਬਿਕਵਾਉਂਦੇ ਸਨ ਅਤੇ ਜਦੋਂ ਸੂਰਜ ਦਾਰੂ ਨਹੀਂ ਵੇਚਦਾ ਸੀ ਤਾਂ ਉਸ ਨਾਲ ਕੁੱਟਮਾਰ ਵੀ ਕਰਦੇ ਸਨ। ਉਹਨਾਂ ਨੇ ਕਿਹਾ ਕਿ ਉਹਨਾਂ ਦੇ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਵੀ ਇਨ੍ਹਾਂ ਮੁਲਜ਼ਮਾਂ ਕੋਲੋਂ ਜਾਨ ਨੂੰ ਖਤਰਾ ਹੈ। ਹੁਣ ਪਰਿਵਾਰ ਨੇ ਮੁਲਜ਼ਮਾਂ ਦੇ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ, ਉੱਥੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਹਨ ਉਹਨਾਂ ਨੇ ਕਿਹਾ ਕਿ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਸਨ ਇਸ ਦੌਰਾਨ ਉਸ ਦੀ ਹੱਤਿਆ ਕੀਤੀ ਗਈ ਹੈ ਅਤੇ ਉਹ ਮੌਕੇ ‘ਤੇ ਪਹੁੰਚੇ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ਼ਤਿਹਾਰਬਾਜ਼ੀ
  •  ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
    https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।

  •  ਹਰ ਵੇਲੇ Update ਰਹਿਣ ਲਈ ਸਾਨੂੰ
    Facebook ‘ਤੇ Like ਕਰੋ।

  •  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
    YouTube ਚੈਨਲ ਨੂੰ Subscribe ਕਰੋ।

  •  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
    https://shorturl.at/d9hHk ਕਲਿੱਕ ਕਰੋ।

  • First Published :



Source link

Leave a Comment