ਲੁਧਿਆਣਾ (ਰੋਹਿਤ ਗੌਰ)
ਪੰਜਾਬ ਦੇ ਵਿੱਚ ਆਏ ਦਿਨ ਹੀ ਕਿਸਾਨਾਂ ਦੇ ਵੱਲੋਂ ਪਰਾਲੀ ਸਾੜੀ ਜਾ ਰਹੀ ਹੈ ਅਤੇ ਇਹ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੱਸ ਦਈਏ ਕਿ ਝੋਨੇ ਦੀ ਸੀਜ਼ਨ ਦੀ ਵਾਢੀਵੀ ਹੋ ਚੁੱਕੀ ਹੈ ਪਰ ਹਾਲੇਵੀ ਕਿਸਾਨ ਪਰਾਲੀ ਸਾੜਨ ਤੋਂ ਬਾਜਨਹੀਂ ਆ ਰਹੇ।ਜਿਸ ਦੇ ਕਾਰਨ ਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੁੰਦੀ ਜਾ ਰਹੀ ਹੈ।
ਇੱਕ ਪਾਸੇ ਪ੍ਰਸ਼ਾਸਨ ਦੇ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡ-ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਉੱਥੇ ਹੀ ਦੂਸਰੇ ਪਾਸੇ ਕਿਸਾਨਾਂ ਦੇ ਵੱਲੋਂ ਇਸ ਜਾਗਰੂਕਤਾ ‘ਤੇ ਕੋਈ ਵੀ ਗੌਰ ਨਹੀਂ ਕੀਤਾ ਜਾ ਰਿਹਾ ਅਤੇ ਉਹਨਾਂ ਦੇ ਵੱਲੋਂ ਸ਼ਰੇਆਮ ਹੀ ਪਰਾਲੀ ਸਾੜੀ ਜਾ ਰਹੀ ਹੈ ਜਿਸ ਦੇ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਦੀ ਆਬੋ-ਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ ਅਤੇ ਲੋਕਾਂ ਲਈ ਸਾਹ ਲੈਣਾ ਵੀ ਔਖਾ ਹੋ ਗਿਆ ਹੈ ਅਤੇ ਕਈ ਲੋਕਾਂ ਨੂੰ ਸਾਹ ਆਦਿ ਦੀ ਦਿੱਕਤਾਂ ਵੀ ਆ ਰਹੀਆਂ ਹਨ। ਸੂਬੇ ਦੀ ਏਅਰ ਕੁਆਲਿਟੀ ਇੰਡੈਕਸ ਦੀ ਗੱਲ ਕੀਤੀ ਜਾਵੇ ਤਾਂ ਉਸਦਾ ਦਰ 300 ਤੋਂ ਵੀ ਪਾਰ ਜਾ ਚੁੱਕਿਆ ਹੈ ਜੋ ਕਿ ਖਤਰੇ ਦੀ ਘੰਟੀ ਨਾਲੋਂ ਘੱਟ ਨਹੀਂ ਹੈ।
ਲੁਧਿਆਣਾ ਦੇ ਰਾਏਕੋਟ ਰੋਡ ‘ਤੇ ਉਸ ਵੇਲੇ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਜਦ ਹਾਈਵੇਅ ਦੇ ਨਾਲ ਲੱਗਦੇ ਖੇਤਾਂ ਦੇ ਵਿੱਚ ਪਰਾਲੀ ਨੂੰ ਭਿਆਨਕ ਅੱਗ ਲਗਾ ਕੇ ਕਿਸਾਨ ਉਸ ਨੂੰ ਸਾੜ ਰਿਹਾ ਸੀ। ਜਿਸ ਦੀਆਂ ਮੌਕੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਇਹ ਵੀ ਪੜ੍ਹੋ:- ਗੁਲਾਬੀ ਸੁੰਡੀ ਨੇ ਬਰਬਾਦ ਕੀਤੀ ਤਿੰਨ ਏਕੜ ਫਸਲ, 75 ਹਜ਼ਾਰ ਰੁਪਏ ਦੇ ਹਿਸਾਬ ਨਾਲ ਲਈ ਸੀ ਠੇਕੇ ‘ਤੇ
ਅੱਗ ਇਸ ਕਦਰ ਭਿਆਨਕ ਸੀ ਕਿ ਉਸ ਦੀਆਂ ਲਪਟਾਂ ਦੂਰ-ਦੂਰ ਤੱਕ ਦੇਖੀਆਂ ਜਾ ਰਹੀਆਂ ਸਨ ਅਤੇ ਉਸ ਦੇ ਨਾਲ-ਨਾਲ ਉਸ ਤੋਂ ਉੱਠਣ ਵਾਲਾ ਧੂੰਆ ਆਸਮਾਨ ਦੇ ਵਿੱਚ ਇੱਕ ਕਾਲੀ ਚਾਦਰ ਬਣਾ ਰਿਹਾ ਸੀ ਜਿਸ ਤੋਂ ਇੱਕ ਚੀਜ਼ ਤਾਂ ਸਾਫ ਹੁੰਦੀ ਹੋਈ ਨਜ਼ਰ ਆ ਰਹੀ ਹੈ ਕੀ ਕਿਸਾਨ ਹਜੇ ਵੀ ਇਸ ਚੀਜ਼ ਨੂੰ ਮੰਨਣ ਲਈ ਤਿਆਰ ਨਹੀਂ ਹੈ ਕੀ ਉਹ ਪਰਾਲੀ ਨੂੰ ਅੱਗ ਲਗਾ ਕੇ ਜਿੱਥੇ ਜ਼ਮੀਨ ਦੀ ਉਪਜਾਊ ਤਾਕਤ ਖਤਮ ਕਰ ਰਹੇ ਹਨ ਅਤੇ ਉਥੇ ਹੀ ਵਾਤਾਵਰਨ ਨੂੰ ਵੀ ਖਰਾਬ ਕੀਤਾ ਜਾ ਰਿਹਾ ਹੈ ਅਤੇ ਇਸ ਧੂੰਏ ਦੇ ਨਾਲ ਕਿਸਾਨ ਲੋਕਾਂ ਦੀ ਜ਼ਿੰਦਗੀ ਅਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਦਾਅ ‘ਤੇ ਲਗਾ ਰਹੇ ਹਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।