ਰਿਪੋਰਟਰ- ਮਨੋਜ ਸ਼ਰਮਾ (ਪਟਿਆਲਾ)
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸੱਦੀ ਹੈ। ਜਿਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਨੂੰ ਮਰਨ ਵਰਤ ਅਤੇ 6 ਦਸੰਬਰ ਨੂੰ ਨਵੀਂ ਦਿੱਲੀ ਵੱਲ ਮਾਰਚ ਕਰਨ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਹੁਣ ਉਨ੍ਹਾਂ ਦੱਸਿਆ ਕਿ ਜੋ ਪ੍ਰੈੱਸ ਕਾਨਫਰੰਸ ਗੁਰਦੁਆਰਾ ਸ਼੍ਰੀ ਰਕਾਬਗੰਜ ਸ਼ਹਿਰ ਵਿੱਚ ਹੋਣੀ ਸੀ, ਉਹ ਹੁਣ ਉੱਥੇ ਨਹੀਂ ਸਗੋਂ ਪ੍ਰੈੱਸ ਕਲੱਬ ਵਿੱਚ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੀਆਂ ਬਾਰਡਰਾਂ ਉਤੇ ਕਿਸਾਨਾਂ ਤੇ ਮਜ਼ਦੂਰ ਜਥੇਬੰਦੀਆਂ ਮੰਗਾਂ ਦੇ ਹੱਕ ਲਈ ਪਿਛਲੇ 9 ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ। ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।
ਕਿਸਾਨਾਂ ਨੇ ਕਿਹਾ ਕਿ ਉਹ ਹੁਣ 6 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ। ਕਿਸਾਨ ਆਗੂਆਂ ਨੇ ਆਖਿਆ ਹੈ ਕਿ ਜਿਸ ਦਿਨ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠਾਂਗੇ, ਉਸ ਦਿਨ ਤੋਂ ਸਰਕਾਰ ਨੂੰ 10 ਦਿਨ ਦਾ ਸਮਾਂ ਦੇਵਾਂਗੇ। ਜੇਕਰ ਕੋਈ ਹੱਲ ਲੱਭਿਆ ਤਾਂ ਠੀਕ ਹੈ, ਨਹੀਂ ਤਾਂ ਦਿੱਲੀ ਵੱਲ ਕੂਚ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਣਾ ਹੈ ਜਿਸ ਲਈ ਮੀਟਿੰਗ ਕਰ ਕੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਅੰਦੋਲਨ ਖ਼ਤਮ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਨੂੰ ਲਿਖਤੀ ਤੌਰ ‘ਤੇ ਮੰਨਿਆ ਸੀ, ਪਰ ਹਾਲੇ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ।
ਇਹ ਵੀ ਪੜ੍ਹੋ:- ਗੁਲਾਬੀ ਸੁੰਡੀ ਨੇ ਬਰਬਾਦ ਕੀਤੀ ਤਿੰਨ ਏਕੜ ਫਸਲ, 75 ਹਜ਼ਾਰ ਰੁਪਏ ਦੇ ਹਿਸਾਬ ਨਾਲ ਲਈ ਸੀ ਠੇਕੇ ‘ਤੇ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਨੂੰ ਲੋੜੀਂਦਾ ਡੀਏਪੀ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਣਦੇਖੀ ਵਿਰੁੱਧ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਹਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।