ਲੁਧਿਆਣਾ / ਰੋਹਿਤ ਗੌੜ
ਲੁਧਿਆਣਾ ਦੇ ਵਿੱਚ ਬੀਜੇਪੀ ਲੀਡਰ ਦੀ ਟ੍ਰੈਫਿਕ ਪ੍ਰੈੱਸ ਮੁਲਾਜ਼ਮਾਂ ਦੇ ਨਾਲ ਤਿੱਖੀ ਬਹਿਸ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਕਿੰਗ ਨੂੰ ਲੈ ਕੇ ਇਹ ਸਾਰਾ ਵਿਵਾਦ ਹੋਇਆ ਹੈ। ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਦੇ ਉੱਤੇ ਵੀ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ ਦੇ ਵਿੱਚ ਟਰੈਫਿਕ ਪੁਲਿਸ ਮੁਲਾਜ਼ਮ ਵੀ ਭਾਜਪਾ ਆਗੂਆਂ ਨੂੰ ਸਿੱਧਾ ਹੋਇਆ ਪਿਆ ਤੇ ਇੱਕ ਦੂਜੇ ਨੂੰ ਦੇਖ ਲੈਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਦਰਅਸਲ ਬਹਿਸ ਦੀ ਅਸਲ ਵਜ੍ਹਾ ਦਾ ਪਤਾ ਨਹੀਂ ਚੱਲ ਸਕਿਆ ਪਰ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਤੇ ਦੱਸਿਆ ਜਾ ਰਿਹਾ ਕਿ ਭਾਜਪਾ ਲੀਡਰ ਦੇ ਖਿਲਾਫ ਪੁਲਿਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਕਿ ਆਖਿਰ ਇਹ ਨੌਬਤ ਆਈ ਹੀ ਕਿਉਂ? ਕਿ ਦੋਵਾਂ ਦੇ ਵਿਚਕਾਰ ਜ਼ਬਰਦਸਤ ਬਹਿਸ ਹੋ ਗਈ।
ਵਾਇਰਲ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਅਤੇ ਭਾਜਪਾ ਆਗੂ ਦੋਵੇਂ ਇੱਕ ਦੂਜੇ ਨੂੰ ਉਂਗਲ ਥੱਲੇ ਕਰਕੇ ਗੱਲ ਕਰਨ ਦੀ ਨਸੀਹਤ ਦੇ ਰਹੇ ਹਨ। ਤੇ ਨਾਲ ਹੀ ਭਾਜਪਾ ਆਗੂ ਦੇ ਵੱਲੋਂ ਪੀਸੀਆਰ ਮੁਲਾਜ਼ਮਾਂ ਨੂੰ ਵੀ ਬੁਲਾਉਣ ਦੀ ਗੱਲ ਕਹੀ ਜਾ ਰਹੀ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :