ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Photo of author

By Stories


ਚਰਨਜੀਤ ਸਿੰਘ ਅਟਵਾਲ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ, ਜਿੱਥੇ ਉਹਨਾਂ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉੱਥੇ ਹੀ ਗੁਰਬਾਣੀ ਵੀ ਸਰਵਣ ਕੀਤੀ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਅਟਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਦਰ ਤੇ ਨਤਮਸਤਕ ਹੋਣ ਆਏ ਹਨ ਅਤੇ ਇੱਥੇ ਆ ਕੇ ਬਹੁਤ ਖੁਸ਼ੀ ਮਿਲਦੀ ਹੈ।

ਇਸ਼ਤਿਹਾਰਬਾਜ਼ੀ

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਪੰਜਾਬ ਦੇ ਸਿਆਸੀ ਹੱਕਾਂ ਦੀ ਰਾਖੀ ਲਈ ਕੀਤੀ ਗਈ ਸੀ ਅਤੇ ਜੇਕਰ ਸਰਹੱਦੀ ਸੂਬੇ ਪੰਜਾਬ ਦੀ ਰਾਖੀ ਕਰਨੀ ਹੈ ਤਾਂ ਸਾਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਕਿਸਾਨਾਂ ਦੀਆਂ ਮੰਗਾਂ ਅਹਿਮ ਹਨ ਅਤੇ ਪੂਰੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਲਈ ਵੀ ਸਾਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਦੀ ਲੋੜ ਹੈ ਕਿਉਂਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਸਿੱਖਾਂ ਦੇ ਹੱਕਾਂ ਲਈ ਗੱਲ ਕਰ ਸਕਦਾ ਹੈ। ਜਦੋਂ ਵੀ ਪ੍ਰਦੂਸ਼ਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਹੋਰ ਵੀ ਕਾਰਕ ਹਨ ਜੋ ਪ੍ਰਦੂਸ਼ਣ ਵਿੱਚ ਯੋਗਦਾਨ ਪਾਉਂਦੇ ਹਨ ਜਿਵੇਂ ਕਿ ਫੈਕਟਰੀਆਂ ਅਤੇ ਸੜਕਾਂ ‘ਤੇ ਵਾਹਨ ਅਤੇ ਸਰਕਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਨੂੰ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ।

ਇਸ਼ਤਿਹਾਰਬਾਜ਼ੀ
  •  ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
    https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।

  •  ਹਰ ਵੇਲੇ Update ਰਹਿਣ ਲਈ ਸਾਨੂੰ
    Facebook ‘ਤੇ Like ਕਰੋ।

  •  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
    YouTube ਚੈਨਲ ਨੂੰ Subscribe ਕਰੋ।

  •  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
    https://shorturl.at/d9hHk ਕਲਿੱਕ ਕਰੋ।

  • First Published :



Source link

Leave a Comment