ਰਾਜਪੁਰਾ ਦੇ ਨਾਲ ਲੱਗਦੇ ਪਿੰਡ ਬਸੰਤਪੁਰਾ ਦੇ ਅਨਾਜ ਮੰਡੀ ਵਿੱਚ ਜੀਰੀ ਦੀਆਂ ਪੂਰੀਆਂ ਦੀਆਂ ਲੱਖਾਂ ਬੋਰੀਆਂ ਨੀਲੀ ਛੱਤ ਥੱਲੇ ਪਈਆਂ ਹਨ ਕਈ ਕਈ ਦਿਨਾਂ ਤੋਂ ਕਿਸਾਨ ਜੀਰੀ ਦੀ ਬੋਲੀ ਦੀ ਉਡੀਕ ਵਿੱਚ ਮੰਡੀ ਵਿੱਚ ਬੈਠੇ ਹਨ, ਜਿਸ ਦੀ ਸ਼ਿਕਾਇਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੂੰ ਕੀਤੀ ਗਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਰਧਾਨ ਜਿਲਾ ਪਟਿਆਲਾ ਅਤੇ ਹੋਰ ਲੀਡਰਾਂ ਦੀ ਅਗਵਾਈ ਵਿੱਚ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਇੱਕ ਸਾਈਡ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੀ ਜਾਣਕਾਰੀ ਸਥਾਨਕ ਪ੍ਰਸ਼ਾਸਨ ਨੂੰ ਮਿਲੀ ਤਾਂ ਉਹਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਤਾਂ ਰਾਜਪੁਰਾ ਤੇ ਐਸਡੀਐਮ ਅਭੀਕੇਸ਼ ਗੁਪਤਾ ਤੇ ਰਾਜਪੁਰਾ ਦੇ ਡੀਐਸਪੀ ਮਨਜੀਤ ਸਿੰਘ ਬਸੰਤਪੁਰ ਚੌਂਕੀ ਦੇ ਇੰਚਾਰਜ ਅਮਰਜੀਤ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਪਹੁੰਚੇ ਅਤੇ ਕਿਸਾਨਾਂ ਨੂੰ ਨੈਸ਼ਨਲ ਹਾਈਵੇ ਤੋਂ ਇੱਕ ਸਾਈਡ ਬੈਠਣ ਵਾਸਤੇ ਅਪੀਲ ਕੀਤੀ ਗਈ ਅਤੇ ਨੈਸ਼ਨਲ ਹਾਈਵੇ ਬੰਦ ਕਰਨ ਦਾ ਕਿਸਾਨਾਂ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਪਰ ਪ੍ਰਸ਼ਾਸਨ ਦੀ ਗੱਲਬਾਤ ਨਾਲ ਕਿਸਾਨਾਂ ਨੇ ਰੋਜ਼ ਪ੍ਰਦਰਸ਼ਨ ਇੱਕ ਸਾਈਡ ਬੈਠ ਕੇ ਹੀ ਕੀਤਾ ਗਿਆ। ਕਿਸਾਨ ਮੰਡੀਆਂ ਚ ਰੁਲ ਰਿਹਾ ਹੈ ਪੰਜਾਬ ਸਰਕਾਰ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ।
ਉਜਾਗਰ ਸਿੰਘ ਸੀਨੀਅਰ ਮੀਤ ਪ੍ਰਧਾਨ ਜਿਲਾ ਪਟਿਆਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਸੰਤਪੁਰਾ ਦੀ ਮੰਡੀ ਵਿੱਚ ਕਿਸਾਨ ਕਾਫੀ ਪਰੇਸ਼ਾਨ ਹਨ। ਲਿਫਟਿੰਗ ਦਾ ਕੰਮ ਬੰਦ ਪਿਆ ਹੈ ਜੀਰੀ ਖਰੀਦੀ ਨਹੀਂ ਜਾ ਰਹੀ ਇੰਸਪੈਕਟਰ ਕਿਸਾਨਾਂ ਨੂੰ ਮਾੜਾ ਚੰਗਾ ਬੋਲਦੇ ਨੇ ਜਿਸ ਦੇ ਰੋਸ ਵਜੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਇੱਕ ਸਾਈਡ ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਸਾਡੀ ਸਰਕਾਰ ਨੂੰ ਅਪੀਲ ਹੈ ਕਿ ਕਿਸਾਨਾਂ ਦੀ ਵੀ ਗੱਲ ਸੁਣੀ ਜਾਵੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :