Shiromani Akali Dal protest:ਸ਼੍ਰੋ ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਵੱਲੋਂ ਲੁਧਿਆਣਾ ਦੇ ਡੀਸੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਅਤੇ ਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਉਪਰ ਝੋਨੇ ਦੀ ਖਰੀਦ ਦੇ ਪ੍ਰਬੰਧ ਨਾ ਹੋਣ ਦੇ ਦੋਸ਼ ਲਗਾਏ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹਰ ਸਾਲ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਂਦੀ ਹੈ ਮਗਰ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ 13 ਅਕਤੂਬਰ ਤੱਕ ਵੀ ਝੋਨੇ ਦੀ ਖਰੀਦ ਨਹੀਂ ਸ਼ੁਰੂ ਹੋਈ ਸੀ।
ਇਹ ਵੀ ਪੜ੍ਹੋ: ਇੱਕੋ ਦਿਨ ‘ਚ 2 ਵਿਅਕਤੀ ਬਣ ਗਏ ਲੱਖਪਤੀ, ਕਰਜ਼ਾਈ ਸ਼ਖਸ ਦੀ ਨਿਕਲੀ ਸਾਢੇ 4 ਲੱਖ ਦੀ ਲਾਟਰੀ
ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀ ਵਿੱਚ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਹਨ ਜਿਸ ਕਾਰਨ ਕਿਸਾਨ ਧਰਨੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋ ਰਹੇ ਹਨ ਉਹਨਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਸਾਜਿਸ਼ ਦੇ ਤਹਿਤ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।