Ludhiana fire incident: ਲੁਧਿਆਣਾ ਦੇ ਨੂਰ ਵਾਲਾ ਰੋਡ ਦੇ ਇਲਾਕੇ ‘ਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇੱਕ ਫੈਕਟਰੀ ਦੇ ਵਿੱਚ ਭਿਆਨਕ ਅੱਗ ਲੱਗ ਗਈ। ਕਈ-ਕਈ ਕਿਲੋਮੀਟਰ ਦੂਰ ਤੱਕ ਅੱਗ ਦੇ ਧੂੰਏ ਦਾ ਗੁਬਾਰ ਹਵਾ ਦੇ ਵਿੱਚ ਵਿਖਾਈ ਦਿੱਤਾ। ਜਿਸ ਤੋਂ ਬਾਅਦ ਆਸੇ ਪਾਸੇ ਦੇ ਲੋਕਾਂ ਨੂੰ ਭਾਜੜਾਂ ਪੈ ਗਈਆਂ।
ਫੈਕਟਰੀ ‘ਚ ਲੱਗੀ ਅੱਗ ਨੂੰ ਦੇਖ ਆਸੇ-ਪਾਸੇ ਦੇ ਲੋਕਾਂ ਨੇ ਹਰ ਸੰਭਵ ਤਰੀਕੇ ਦੇ ਨਾਲ ਅੱਗ ਨੂੰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨ੍ਹੀਂ ਭਿਆਨਕ ਸੀ ਕਿ ਮਿੰਟਾਂ-ਸਕਿੰਟਾਂ ਦੇ ਵਿੱਚ ਹੀ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਚਪੇਟ ਦੇ ਵਿੱਚ ਲੈ ਲਿਆ।
ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਫੈਕਟਰੀ ਘਰ ਦੇ ਵਿੱਚ ਹੀ ਬਣੀ ਹੋਈ ਸੀ ਅਤੇ ਇਹ ਇੱਕ ਕੱਪੜੇ ਦੀ ਹੀ ਫੈਕਟਰੀ ਸੀ, ਜਿਸ ‘ਚ ਭਿਆਨਕ ਅੱਗ ਲੱਗ ਗਈ ਅਤੇ ਫੈਕਟਰੀ ‘ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਜਿਵੇਂ ਹੀ ਦਮਕਲ ਭਾਗ ਨੂੰ ਇਸ ਘਟਨਾ ਦੀ ਸੂਚਨਾ ਮਿਲਦੀ ਹੈ ਤਾਂ ਮੌਕੇ ‘ਤੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਪਹੁੰਚਦੇ ਹਨ ਅਤੇ ਉਹਨਾਂ ਦੇ ਵੱਲੋਂ ਅੱਗ ਨੂੰ ਬਜਾਉਣ ਦੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੇ ਵੱਲੋਂ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਪਰ ਫੈਕਟਰੀ ‘ਚ ਪਿਆ ਸਾਰਾ ਸਮਾਨ ਅੱਗ ਦੇ ਕਾਰਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ: ਇੱਕੋ ਦਿਨ ‘ਚ 2 ਵਿਅਕਤੀ ਬਣ ਗਏ ਲੱਖਪਤੀ, ਕਰਜ਼ਾਈ ਸ਼ਖਸ ਦੀ ਨਿਕਲੀ ਸਾਢੇ 4 ਲੱਖ ਦੀ ਲਾਟਰੀ
ਫਿਲਹਾਲ ਅੱਗ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ ਪਰ ਫੈਕਟਰੀ ਦੇ ਨਾਲ ਨਾਲ ਘਰ ਦੇ ਵਿੱਚ ਪਿਆ ਬਾਕੀ ਦਾ ਸਮਾਨ ਵੀ ਅੱਗ ਦੀ ਚਪੇਟ ਦੇ ਵਿੱਚ ਆ ਗਿਆ ਜਿਸ ਦੇ ਕਾਰਨ ਵੱਡਾ ਨੁਕਸਾਨ ਹੋਇਆ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।