ਲੁਧਿਆਣਾ ਦੇ ਸਿਵਲ ਹਸਪਤਾਲ ਦੇ ਵਿੱਚ ਉਦੋਂ ਹੰਗਾਮਾ ਹੋ ਗਿਆ ਜਦੋਂ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਹੀ ਇੱਕ ਵਿਅਕਤੀ ‘ਤੇ ਹਮਲਾ ਕਰ ਦਿੱਤਾ ਗਿਆ। ਜਿਸ ਵਿਅਕਤੀ ਤੇ ਹਮਲਾ ਹੋਇਆ ਉਸ ਦੇ ਉੱਤੇ ਕਿਸੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਲੁਧਿਆਣਾ ਦੇ ਹੈਬੋਵਾਲ ਅਧੀਨ ਪੈਂਦੀ ਬੈਂਕ ਕਲੌਨੀ ਦੇ ਰਹਿਣ ਵਾਲੇ ਪਰਿਵਾਰ ‘ਤੇ ਹਮਲਾ ਕੀਤਾ ਹੈ। ਪਰਿਵਾਰ ਦੇ 5 ਜੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ।
ਇੱਕ ਵਿਅਕਤੀ ਦੀ ਤਾਂ ਲੱਤ ਵੀ ਤੋੜ ਦਿੱਤੀ ਗਈ ਹੈ। ਬਾਕੀ ਪਰਿਵਾਰਕ ਮੈਂਬਰ ਵੀ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਉਧਰ ਗੁੱਸੇ ‘ਚ ਆਏ ਬਾਕੀ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਵਿਅਕਤੀ ਤੇ ਹਮਲਾ ਕਰ ਦਿੱਤਾ ਗਿਆ। ਦਰਅਸਲ ਪੁਲਿਸ ਦੇ ਵੱਲੋਂ ਇਸ ਹਮਲਾਵਰ ਵਿਅਕਤੀ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਮੈਡੀਕਲ ਦੌਰਾਨ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ‘ਤੇ ਹਮਲਾ ਕਰ ਦਿੱਤਾ ਗਿਆ।
ਇਸ ਦੌਰਾਨ ਪੁਲਿਸ ਮੁਲਾਜ਼ਮ ਵੀ ਉੱਥੇ ਹੀ ਮੌਜੂਦ ਸਨ ‘ਤੇ ਉਨ੍ਹਾਂ ਦੇ ਸਾਹਮਣੇ ਹੀ ਵਿਅਕਤੀ ਦੀ ਕੁੱਟਮਾਰ ਕੀਤੀ ਗਈ। ਪੁਲਿਸ ਕਰਮੀਆਂ ਦੇ ਨਾਲ ਵੀ ਇੱਥੇ ਧੱਕਾ-ਮੁੱਕੀ ਦੇਖਣ ਨੂੰ ਮਿਲੀ ਹੈ। ਜਿਸ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਨੇ ਰਲ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ। ਇਸ ਹਮਲੇ ਕਾਰਨ ਪੁਲਿਸ ਵੱਲੋਂ ਮੈਡੀਕਲ ਲਈ ਲਿਆਂਦਾ ਵਿਅਕਤੀ ਵੀ ਬੁਰੀ ਤਰਾਂ ਜ਼ਖਮੀ ਹੋ ਗਿਆ। ਪਰਿਵਾਰ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਹਮਲਾਵਰ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਹ ਮੁੜ ਤੋਂ ਕਿਸੇ ‘ਤੇ ਹਮਲਾ ਨਾ ਕਰ ਸਕੇ। ਫਿਲਹਾਲ ਪੁਲਿਸ ਦੇ ਵੱਲੋਂ ਮੁਲਜ਼ਮ ਦਾ ਮੈਡੀਕਲ ਕਰਵਾ ਕੇ ਉਸ ਨੂੰ ਹਿਰਾਸਤ ‘ਚ ਲਿਆ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਧਰ ਪਰਿਵਾਰ ਨੂੰ ਵੀ ਭਰੋਸਾ ਦਵਾਇਆ ਗਿਆ ਹੈ ਕਿ ਉਨ੍ਹਾਂ ਨੂੰ ਇਨਸਾਫ ਜ਼ਰੂਰ ਮਿਲੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :