ਦੇਹ ਵਪਾਰ ਦਾ ਧੰਦਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 5 ਲੋਕਾਂ ਦੇ ਦਰਜ ਕੀਤਾ ਮਾਮਲਾ

Photo of author

By Stories


ਪਠਾਨਕੋਟ ਪੁਲਿਸ ਦੇ ਵੱਲੋਂ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ ਅਸੀਂ ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਪੁਲਿਸ ਦੇ ਵੱਲੋਂ ਹੋਟਲ ਦੇ ਮਾਲਕ ਸਮੇਤ ਪੰਜ ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਬੀਤੀ ਰਾਤ ਪੁਲਿਸ ਨੇ ਮਲਕਪੁਰ ਚੌਂਕ ਦੇ ਇੱਕ ਹੋਟਲ ਵਿੱਚ ਛਾਪੇਮਾਰੀ ਕਰਕੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਹੋਟਲ ਮਾਲਕ ਸਮੇਤ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮੌਕੇ ‘ਤੇ ਹੀ ਤਿੰਨ ਔਰਤਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਪੁਲਿਸ ਵੱਲੋਂ ਪਠਾਨਕੋਟ ‘ਚ ਦੇਹ ਵਪਾਰ ਦੇ ਧੰਦੇ ‘ਤੇ ਸ਼ਿਕੰਜਾ ਕੱਸਦੇ ਹੋਏ ਬੀਤੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਲਕਪੁਰ ਚੌਂਕ ਦੇ ਕੋਲ ਸਥਿਤ ਇੱਕ ਹੋਟਲ ‘ਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ।

ਇਸ਼ਤਿਹਾਰਬਾਜ਼ੀ

ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਛਾਪਾ ਮਾਰਿਆ ਤਾਂ ਉੱਥੇ ਮੌਜੂਦ ਲੋਕਾਂ ‘ਚ ਹੰਗਾਮਾ ਹੋ ਗਿਆ। ਜਿਸ ਕਾਰਨ ਪੁਲਿਸ ਨੇ ਉਥੇ ਮੌਜੂਦ ਕੁੱਲ੍ਹ 7 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਜਿਨ੍ਹਾਂ ‘ਚੋਂ 4 ਪੁਰਸ਼ ਅਤੇ 3 ਔਰਤਾਂ ਸ਼ਾਮਿਲ ਸਨ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਹੋਟਲ ਚਲਾਉਣ ਵਾਲੇ ਵਿਅਕਤੀ ਸਮੇਤ ਚਾਰ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਉਕਤ ਹੋਟਲ ਚਲਾਉਣ ਵਾਲੇ ਵਿਅਕਤੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਕਤ ਹੋਟਲ ਦਾ ਮਾਲਕ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਛਾਪੇਮਾਰੀ ਕੀਤੀ ਹੈ ਹੋਟਲ ਚਲਾਉਣ ਵਾਲੇ ਵਿਅਕਤੀ ਸਮੇਤ 5 ਲੋਕਾਂ ਖਿਲਾਫ ਮਾਮਲਾ ਦਰਜ, 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :



Source link

Leave a Comment