Gambler scattered 500-500 notes on the road: ਲੁਧਿਆਣਾ ਦੇ ਸਿਵਲ ਹਸਪਤਾਲ ਦੇ ਵਿੱਚ ਇੱਕ ਜੂਆ ਖੇਡਣ ਵਾਲੇ ਸ਼ਖਸ ਦੇ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ ਹੈ। ਜਿਸ ਦੇ ਵਿੱਚ ਉਸਨੇ ਇਲਜ਼ਾਮ ਲਗਾਏ ਹਨ ਕਿ ਉਹ 10 ਲੱਖ ਰੁਪਏ ਲੈ ਕੇ ਘਰ ਤੋਂ ਜੂਆ ਖੇਡਣ ਦੇ ਲਈ ਗਿਆ ਸੀ। ਪਰ ਨਾਲ ਦਿਆਂ ਨੇ ਹੀ ਉਸ ਦੇ ਨਾਲ ਕੁੱਟਮਾਰ ਕਰਕੇ 7 ਲੱਖ ਰੁਪਏ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ ਹਨ।
ਜਿਸ ਤੋਂ ਬਾਅਦ ਉਹ ਹੁਣ ਜ਼ਖਮੀ ਹੋਇਆ ਤੇ ਸਿਵਲ ਹਸਪਤਾਲ ਦੇ ਵਿੱਚ ਇਲਾਜ ਕਰਵਾਉਣ ਦੇ ਲਈ ਪਹੁੰਚਿਆ। ਇਸ ਮੌਕੇ ਤੇ ਉਸ ਦੇ ਵੱਲੋਂ ਹੰਗਾਮਾ ਕੀਤਾ ਗਿਆ ਤੇ ਜੋ ਉਸਦੇ ਕੋਲ 3 ਲੱਖ ਰੁਪਏ ਦੇ ਕਰੀਬ ਨਗਦੀ ਬਚੀ ਸੀ। ਉਹ ਉਸਨੇ ਸੜਕ ਦੇ ਉੱਤੇ ਹੀ ਖਿਲਾਰ ਦਿੱਤੀ। ਜਿਸ ਤੋਂ ਬਾਅਦ ਮੌਕੇ ਦੇ ਉੱਤੇ ਪੁਲਿਸ ਪਹੁੰਚੀ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਇੱਕੋ ਦਿਨ ‘ਚ 2 ਵਿਅਕਤੀ ਬਣ ਗਏ ਲੱਖਪਤੀ, ਕਰਜ਼ਾਈ ਸ਼ਖਸ ਦੀ ਨਿਕਲੀ ਸਾਢੇ 4 ਲੱਖ ਦੀ ਲਾਟਰੀ
ਉੱਥੇ ਹੀ ਇਸ ਮੌਕੇ ਤੇ ਸ਼ਖਸ ਦਾ ਕਹਿਣਾ ਹੈ ਕਿ ਉਹ ਸ਼ਰੇਆਮ ਜੂਆ ਖੇਡਦਾ ਹੈ। ਜੇਕਰ ਪੁਲਿਸ ਨੇ ਉਸ ਦੇ ਉੱਤੇ ਪਰਚਾ ਦੇਣਾ ਹੈ ਤਾਂ ਉਹ ਠੋਕੇ ਦੇਵੇ। ਕਿਉਂਕਿ ਉਹ ਕਦੇ ਵੀ ਝੂਠ ਨਹੀਂ ਬੋਲੇਗਾ। ਹਾਲਾਂਕਿ ਪੁਲਿਸ ਦੇ ਵੱਲੋਂ ਹੁਣ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੁਧਿਆਣਾ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :