ਡਾਕਘਰ ਵਿਭਾਗ ਵੱਲੋਂ ਪੰਜਾਬ ਭਰ ਦੇ ਵਿੱਚ ਡਾਕਘਰਾਂ ਦੇ ਅੰਦਰ ਸੇਵਾ ਮੁਕਤ ਹੋਏ ਸਰਕਾਰੀ ਮੁਲਾਜ਼ਮਾਂ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਜੋ ਸਰਕਾਰੀ ਮੁਲਾਜ਼ਮ ਸੇਵਾ ਮੁਕਤ ਹੋ ਚੁੱਕੇ ਹਨ ਉਹਨਾਂ ਦੇ ਡਿਜੀਟਲ ਜੀਵਨ ਪਹਿਚਾਣ ਪੱਤਰ ਜਾਰੀ ਕੀਤੇ ਗਏ। ਡਾਕਘਰ ਵਿਵਾਗ ਆਧੁਨਿਕ ਤਕਨੀਕ ਦਾ ਪ੍ਰਯੋਗ ਕਰ ਰਹੇ ਹਨ ਜਿਸ ਦੇ ਨਾਲ ਦੇਸ਼ ਦੇ ਵਿੱਚ ਲੋਕਾਂ ਦਾ ਡਾਕਘਰ ਵਿਭਾਗ ‘ਤੇ ਵਿਸ਼ਵਾਸ ਹੋਰ ਵਧੇਗਾ। ਗੱਲਬਾਤ ਦੇ ਦੌਰਾਨ ਡਾਕਟਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਦੇ ਵਿੱਚ ਹਰ ਚੀਜ਼ ਡਿਜੀਟਲ ਮਾਧਿਅਮ ਦੇ ਰਾਹੀਂ ਲੋਕਾਂ ਨੂੰ ਮੁਹਈਆ ਕਰਵਾਈ ਜਾ ਰਹੀ ਹੈ ਅਤੇ ਉਸੇ ਲੜੀ ਦੇ ਤਹਿਤ ਹੁਣ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀ ਵੀ ਇਹ ਵੱਡੀ ਸੁਵਿਧਾ ਸਾਬਿਤ ਹੋਵੇਗੀ।
ਉਹਨਾਂ ਦੱਸਿਆ ਕਿ ਉਪਰਾਲੇ ਦੇ ਤਹਿਤ ਸੇਵਾ ਮੁਕਤ ਹੋਏ ਸਰਕਾਰੀ ਮੁਲਾਜ਼ਮਾਂ ਦੇ ਜੀਵਨ ਪਹਿਚਾਣ ਪੱਤਰ ਬਣਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੀਤੇ ਗਏ ਉਪਰਾਲੇ ਦੇ ਨਾਲ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਵਧੇਰਾ ਲਾਭ ਹੋਵੇਗਾ ਅਤੇ ਉਹ ਘਰ ਬੈਠੇ ਹੀ ਵੱਖ-ਵੱਖ ਸੁਵਿਧਾਵਾਂ ਦਾ ਲਾਭ ਲੈ ਸਕਣਗੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਸਥਾਨਾਂ ‘ਤੇ ਕੈਂਪ ਲਗਾਏ ਜਾ ਰਹੇ ਹਨ ਕਿ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।
? ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
? ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
? Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
? ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :