ਥਾਣਿਆਂ ਦੇ ਬਾਹਰ ਜਥੇਬੰਦੀਆਂ ਤੇ ਲੋਕਾਂ ਦੇ ਧਰਨੇ ਲੱਗੇ ਤਾਂ ਤੁਸੀਂ ਬਹੁਤ ਦੇਖੇ ਹੋਣਗੇ। ਕਈ ਅਦਾਰਿਆਂ ਦੇ ਕਰਮਚਾਰੀ ਆਪਣੀ ਹੀ ਅਦਾਰੇ ਖਿਲਾਫ ਆਵਾਜ਼ ਬੁਲੰਦ ਕਰਦੇ ਵੀ ਦੇਖੇ ਹੋਣਗੇ। ਪਰ ਇਸ ਵਾਰ ਡੀਸੀ ਦਫਤਰ ਦੇ ਮੁਲਾਜ਼ਮਾਂ ਨੇ ਹੀ ਹੜਤਾਲ ਦਾ ਰਾਹ ਫੜ੍ਹ ਲਿਆ ਹੈ। ਜਿੱਥੇ ਪੰਜਾਬ ਭਰ ਚੋਂ ਡੀਸੀ ਦਫਤਰਾਂ ਦੇ ਮੁਲਜ਼ਾਮਾਂ ਵੱਲੋਂ ਵੱਡਾ ਇਕੱਠ ਕਰ ਕੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਮੁਲਾਜ਼ਮਾਂ ਦੇ ਵੱਲੋਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਲੁਧਿਆਣਾ ਦੇ ਡੀਸੀ ਦਫਤਰ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮਾਂ ਵੱਲੋਂ ਪੰਜਾਬ ਭਰ ਚੋਂ ਇਕੱਠੇ ਹੋ ਕੇ ਰੈਲੀ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਡੀਸੀ ਦਫਤਰ ਦੇ ਮੁਲਾਜ਼ਮਾਂ ਵੱਲੋਂ ਫਿਲਹਾਲ ਹੜਤਾਲ ਦਾ ਐਲਾਨ ਕਰ ਪੂਰੇ ਪੰਜਾਬ ਚੋਂ ਵੱਡਾ ਇਕੱਠ ਕਰਨ ਤੇ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਜਾਣ ਵਾਲੀ ਸੰਗਤ ਲਈ ਬਣੀਆਂ 8 ਸਰਾਵਾਂ, ਆਧੁਨਿਕ ਸਹੂਲਤਾਂ ਨਾਲ ਲੈਸ
ਰੈਲੀ ਬਰਨਾਲਾ ਜ਼ਿਲ੍ਹੇ ਦੇ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਦਰਅਸਲ ਡੀਸੀ ਦਫਤਰ ਦੇ ਮੁਲਾਜ਼ਮਾਂ ਦੀਆਂ ਪੁਰਾਣੀਆਂ ਪੈਨਸ਼ਨਾਂ ਬਹਾਲ ਕਰਨ ਤੇ ਹੋਰ ਕਈ ਮੰਗਾਂ ਸਬੰਧੀ ਲੁਧਿਆਣਾ ਵਿੱਚ ਹੜਤਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਡੀਸੀ ਦਫਤਰ ਕੰਮ ਕਰਾਉਣ ਆਏ ਲੋਕ ਵੀ ਕਾਫੀ ਖੱਜਲ-ਖੁਆਰ ਹੁੰਦੇ ਤੇ ਨਿਰਾਸ਼ ਦਿਖਾਈ ਦਿੱਤੇ ਹਨ।
ਲੋਕਾਂ ਦਾ ਕਹਿਣਾ ਸੀ ਕਿ ਉਹ ਆਪਣੀ ਦਿਹਾੜੀ ਤੋੜ ਕੇ ਡੀਸੀ ਦਫਤਰ ਆਪਣਾ ਕੰਮ ਕਰਾਉਣ ਆਏ ਸੀ ਪਰ ਅੱਗੋਂ ਹੜਤਾਲ ਹੋਣ ਕਾਰਨ ਉਹਨਾਂ ਨੂੰ ਖਾਲੀ ਹੱਥ ਵਾਪਸ ਜਾਣਾ ਪਿਆ ਹੈ। ਲੋਕਾਂ ਦਾ ਕਹਿਣਾ ਸੀ ਕਿ ਉਹਨਾਂ ਨੂੰ ਹੜਤਾਲ ਸੰਬੰਧੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਜਿਸ ਕਰਕੇ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਪੇਸ਼ ਆਈਆਂ ਹਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :