ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਸ਼ਹਿਰ ਵਾਸੀਆਂ ਦੇਸਹਿਯੋਗ ਨਾਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ 4 ਵਜੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਟਾਊਨ ਤੋਂ ਪ੍ਰਭਾਤ ਫੇਰੀ ਦੇ ਰੂਪ ਵਿੱਚ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ।
ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਅੰਮ੍ਰਿਤ ਵੇਲੇ ਸ਼ਿਰਕਤ ਕੀਤੀ ਗਈ। ਬੱਚੇ-ਬਜ਼ੁਰਗ ਨੌਜਵਾਨ ਵੱਡੀ ਗਿਣਤੀ ਵਿੱਚ ਸੇਵਾ ਕਰ ਰਹੇ ਸਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਫੁੱਲਾਂ ਨਾਲ ਸਜਾਈ ਹੋਈ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਚਰਨਾਂ ‘ਚ ਸੰਗਤਾਂ ਵੱਲੋਂ ਮੱਥਾ ਟੇਕਿਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸੰਗਤਾਂ ਵੱਲੋਂ ਸੇਵਾ ਕੀਤੀ ਜਾਂਦੀ ਹੈ।
ਵੱਡੀ ਗਿਣਤੀ ਵਿੱਚ ਬਜ਼ੁਰਗ-ਬੱਚੇ, ਨੌਜਵਾਨਾਂ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਅਤੇ ਇਸ ਮੌਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦਿਖਿਆ। ਇਸ ਮੌਕੇ ਬੀਬੀਆਂ ਵੱਲੋਂ ਕੀਰਤਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ। ਵੱਖ-ਵੱਖ ਕਲੋਨੀਆਂ ਦੇ ਵਿੱਚ ਸੰਗਤਾਂ ਵੱਲੋਂ ਚਾਹ ਪਾਣੀ ਦੇ ਲੰਗਰ ਲਗਾਏ ਹੋਏ ਸਨ ਅਤੇ ਇਸ ਮੌਕੇ ਆਤਿਸ਼ਬਾਜੀ ਵੀ ਕੀਤੀ ਗਈ।
ਇਹ ਵੀ ਪੜ੍ਹੋ: ਧੁੰਦ ਨੇ ਲਗਾਈ ਵਾਹਨਾਂ ਦੀ ਰਫ਼ਤਾਰ ‘ਤੇ ਬ੍ਰੇਕ, ਦਿਨ ਵੇਲੇ ਵੀ ਪੈ ਰਹੀ ਲਾਈਟ ਚਲਾਉਣ ਦੀ ਜ਼ਰੂਰਤ
ਅਮਰਿੰਦਰ ਸਿੰਘ ਕੰਗ ਪ੍ਰਧਾਨ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਟਾਊਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪ੍ਰਭਾਤ ਫੇਰੀ ਦੇ ਰੂਪ ਵਿੱਚ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਜਾਇਆ ਜਾਂਦਾ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਦਾ ਸਹਿਯੋਗ ਹੁੰਦਾ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਜਾਂਦਾ ਹੈ ਅਤੇ ਵੱਖ-ਵੱਖ ਕਲੋਨੀਆਂ ਵਿੱਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਦਿਨ ਚੜਦੇ ਨੂੰ ਪਹੁੰਚ ਜਾਂਦਾ ਹੈ।