ਰਾਜਪੁਰਾ ਸ਼ੰਭੂ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਦਾ ਵੱਡਾ ਇਕੱਠ ਹੈ, ਕਰੀਬ ਸਵੇਰੇ 11 ਵਜੇ ਤੋਂ 1 ਵਜੇ ਤੱਕ ਰੋਜ਼ਾਨਾ ਸਟੇਜ ਲੱਗਦੀ ਹੈ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਇਹਨਾਂ ਵਿੱਚ ਬੀਬੀਆਂ ਵੀ ਸ਼ਾਮਿਲ ਹੁੰਦੀਆਂ ਹਨ।
ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੁੰਦੀਆਂ ਹਨ ਅਤੇ ਪੰਜਾਬ ਸਰਕਾਰ ਖਿਲਾਫ਼ ਅਤੇ ਕੇਂਦਰ ਸਰਕਾਰ ਖਿਲਾਫ਼ ਨਾਰੇਬਾਜ਼ੀ ਵੀ ਕੀਤੀ ਜਾਂਦੀ ਹੈ ਅਤੇ ਅੱਜ ਸਰਵਣ ਸਿੰਘ ਭੰਦੇਰ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਕੂਚ ਕੀਤਾ ਜਾਵੇਗਾ ਦਿੱਲੀ ਲਈ।
ਇਹ ਵੀ ਪੜ੍ਹੋ:- ਗੁਰੂ ਨਗਰੀ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਧੁੱਪ ਨਿਕਲਣ ਨਾਲ ਲੋਕਾਂ ਨੂੰ ਮਿਲੀ ਕੁੱਝ ਫ਼ੀਸਦ ਰਾਹਤ
ਉਸੇ ਦੇ ਸੰਬੰਧ ਵਿੱਚ ਹਰਪ੍ਰੀਤ ਸਿੰਘ ਸੂਬਾ ਆਗੂ ਬੀਕੇਯੂ ਬਹਿਰਾਮ ਕੇ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਭਾਵੇਂ ਕੁਝ ਵੀ ਕਰ ਲਵੇ ਜੋ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਅਸੀਂ ਛੇ ਦਸੰਬਰ ਨੂੰ ਦਿੱਲੀ ਜਾਵਾਂਗੇ ਅਤੇ ਦਿੱਲੀ ਲਈ ਕਿਸਾਨਾਂ ਦੇ ਜੱਥੇ ਪੈਦਲ ਕੂਚ ਕਰਨਗੇ ਅਤੇ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਨੂੰ ਕੂਚ ਕੀਤਾ ਜਾਵੇਗਾ।
ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅੱਜ ਵੀ ਸ਼ੰਭੂ ਬਾਰਡਰ ਦੇ ਉੱਪਰ ਬੈਠੇ ਹਨ ਇਹਨਾਂ ਵਿੱਚ ਬੀਬੀਆਂ ਵੀ ਸ਼ਾਮਿਲ ਹਨ। ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਆਖਿਆ ਗਿਆ ਕਿ ਅਸੀਂ ਆਪਣਾ ਹੱਕ ਲੈ ਕੇ ਹੀ ਵਾਪਸ ਮੁੜਾਂਗੇ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :