ਲੁਧਿਆਣਾ / ਰੋਹਿਤ ਗੌੜ
ਲੁਧਿਆਣਾ ਦੇ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਨਛੱਤਰ ਸਿੰਘ ਲੱਕੀ ਵਲੋਂ ਆਪਣਾ ਸਪਸ਼ਟੀਕਰਨ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ‘ਤੇ ਇਹਨਾਂ ਦੀ ਇੱਕ ਵੀਡੀਓ ਖੂਬ ਵਾਇਰਲ ਹੋਈ ਸੀ ਜਿਸ ਵਿੱਚ ਉਹ ਹਥਿਆਰ ਨੂੰ ਪ੍ਰਮੋਟ ਕਰ ਰਹੇ ਸਨ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆਉਂਦੇ ਹੋਏ ਕਾਰਵਾਈ ਅਮਲ ਵਿੱਚ ਲਿਆਉਣ ਦੀ ਤਿਆਰੀ ਵਿੱਚ ਸਨ।
ਮਗਰ ਉਸ ਤੋਂ ਪਹਿਲਾਂ ਹੀ ਉਹਨਾਂ ਵੱਲੋਂ ਇਹ ਵੀਡੀਓ ਡਿਲੀਟ ਕਰ ਦਿੱਤੀ ਗਈ ਸੀ। ਕਿਉਂਕਿ ਪੰਜਾਬ ਵਿੱਚ ਸੋਸ਼ਲ ਮੀਡੀਆ ਤੇ ਹਥਿਆਰ ਨੂੰ ਪ੍ਰਮੋਟ ਕਰਨਾ ਕਾਨੂੰਨੀ ਅਪਰਾਧ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਪ ਆਗੂ ਨਛੱਤਰ ਸਿੰਘ ਲੱਕੀ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਇਹ ਕਰੀਬ ਪੰਜ ਸਾਲ ਪੁਰਾਣੀ ਵੀਡੀਓ ਹੈ। ਜਿਸ ਨੂੰ ਕਿਸੇ ਬੱਚੇ ਵੱਲੋਂ ਗਲਤੀ ਨਾਲ ਸੋਸ਼ਲ ਮੀਡੀਆ ਤੇ ਅਪਲੋਡ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਪੁੱਤ ਦੀ ਮੌਤ ਤੋਂ ਬਾਅਦ ਨੂੰਹ ਛੱਡ ਗਈ ਘਰ, ਪੋਤੇ ਨੂੰ ਅਫ਼ਸਰ ਬਣਾਉਣ ਲਈ ਚਾਹ ਵੇਚ ਰਹੀ ਦਾਦੀ
ਮਗਰ ਜਿਵੇਂ ਹੀ ਉਹਨਾਂ ਨੂੰ ਲੋਕਾਂ ਵੱਲੋਂ ਸੂਚਿਤ ਕੀਤਾ ਗਿਆ ਕਿ ਉਹਨਾਂ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਹਥਿਆਰ ਸਮੇਤ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਉਹਨਾਂ ਨੇ ਵੀਡੀਓ ਨੂੰ ਤੁਰੰਤ ਸੋਸ਼ਲ ਮੀਡੀਆ ਤੋਂ ਡਿਲੀਟ ਕੀਤਾ। ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਇਹ ਗਲਤੀ ਹੋਈ ਹੈ ਜਿਸ ਦੇ ਲਈ ਉਹ ਪੁਲਿਸ ਪ੍ਰਸ਼ਾਸਨ ਤੋਂ ਮਾਫੀ ਮੰਗਦੇ ਹਨ ਅਤੇ ਉਨਾਂ ਨੂੰ ਭਰੋਸਾ ਦਿਵਾਉਂਦੇ ਹਨ ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :