ਤਖਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਨਿਊਜ਼ 18 ਦੀ ਟੀਮ ਦੀ ਟੀਮ ਨਾਲ ਖਾਸ ਗੱਲਬਾਤ ਦੌਰਾਨ ਜ਼ਿਕਰ ਕੀਤਾ ਹੈ, ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਸ਼ੱਕ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਪਰ ਬਾਵਜੂਦ ਇਸ ਦੇ ਉਹਨਾਂ ਨੂੰ ਹਾਲੇ ਤੱਕ ਕੋਈ ਵੀ ਤਨਖਾਹ ਨਹੀਂ ਲਗਾਈ ਗਈ। ਇਸ ਦੌਰਾਨ ਉਹਨਾਂ ਜ਼ਿਕਰ ਕੀਤਾ ਹੈ ਕਿ ਇਸ ਦੇ ਪਿੱਛੇ ਵੀ ਕੋਈ ਸਾਜ਼ਿਸ਼ ਹੈ।
ਇਹੀ ਨਹੀਂ ਉਹਨਾਂ ਕਿਹਾ ਕਿ ਬਾਗੀ ਸਾਥੀਆਂ ਵੱਲੋਂ ਚੁੱਕੇ ਸਵਾਲਾਂ ਉੱਤੇ ਵੀ ਉਹਨਾਂ ਕਿਹਾ ਕਿ ਸਾਰਿਆਂ ਦੀਆਂ ਹੀ ਗਲਤੀਆਂ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣੀ ਝੋਲੀ ਪਾਇਆ ਹੈ ਅਤੇ ਖਿਮਾ ਯਾਚਨਾ ਕੀਤੀ ਹੈ, ਕਿਹਾ ਕਿ ਇਸ ਤੋਂ ਵੱਡੀ ਕੋਈ ਗੱਲ ਨਹੀਂ ਹੁੰਦੀ। ਇਸ ਤੋਂ ਇਲਾਵਾ ਉਨ੍ਹਾਂ ਅਕਾਲੀ ਦਲ ਨੂੰ ਖਤਮ ਕਰਨ ਲਈ ਸੋਚੀ ਸਮਝੀ ਸਾਜ਼ਿਸ਼ ਦੱਸਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਹੈ, ਜਿਸ ਨੂੰ ਬਚਾਏ ਰੱਖਣਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸੁਹਿਰਦ ਕਰਨ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਉਹਨਾਂ ਬਾਗੀ ਧੜੇ ਸਮੇਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :