ਪ੍ਰਿੰਕਲ ਗੋਲੀਕਾਂਡ ਮਾਮਲੇ ਦੇ ਵਿੱਚ 1 ਹੋਰ ਮੁਲਜ਼ਮ ਗ੍ਰਿਫਤਾਰ, ਤਲਾਸ਼ੀ ਮੌਕੇ ਅਸਲਾ ਵੀ ਬਰਾਮਦ

Photo of author

By Stories


ਲੁਧਿਆਣਾ ਦੇ ਬਹੁ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਪ੍ਰਿੰਕਲ ਗੋੜੀ ਕਾਂਡ ਮਾਮਲੇ ਦੇ ਵਿੱਚ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। 8 ਨਵੰਬਰ ਨੂੰ ਇਹ ਗੋਲੀਬਾਰੀ ਹੋਈ ਸੀ ਅਤੇ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਮੁਲਜ਼ਮ ਗੁਰਕੀਰਤ ਸਿੰਘ ਉਰਫ ਸਾਹਿਬ ਵਾਸੀ ਮਹਲਾ ਰੜੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲ ਅਸਲਾ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਇਸ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਿਲ ਕਰ ਲਿਆ ਹੈ ਅਤੇ ਇਸ ਤੋਂ ਰਿਮਾਂਡ ਦੇ ਵਿੱਚ ਹੋਰ ਪੁੱਛਗਿੱਛ ਕਰਕੇ ਮਾਮਲੇ ਦੇ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਇਸ਼ਤਿਹਾਰਬਾਜ਼ੀ

ਹੁਣ ਤੱਕ ਇਸ ਮਾਮਲੇ ਦੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਮਾਮਲੇ ਦੇ ਵਿੱਚ ਮੁਲਜ਼ਮ ਰਿਸ਼ਵ ਬੈਨੀਪਾਲ ਉਰਫ਼ ਨਾਣੂ ਅਤੇ ਸੁਸ਼ੀਲ ਕੁਮਾਰ ਅਤੇ ਆਕਾਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਸੀ। 2 ਮੁਲਜ਼ਮਾਂ ਨੂੰ ਵਾਰਦਾਤ ਤੋਂ ਅਗਲੇ ਦਿਨ ਨਵੰਬਰ ਨੂੰ ਜਦੋਂ ਕਿ ਤੀਜੇ ਮੁਲਜਮ ਨੂੰ 10 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਇੱਕ ਹੋਰ ਮੁਲਜ਼ਮ ਪੁਲਿਸ ਨੂੰ ਲੋੜੀਂਦਾ ਸੀ। ਜਿਸ ਨੂੰ ਬੀਤੇ ਦਿਨ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਿੰਕਲ ਗੋਲੀ ਕਾਂਡ ਮਾਮਲੇ ਦੇ ਵਿੱਚ ਪ੍ਰਿੰਕਲ ਅਤੇ ਉਸਦੀ ਸਾਥੀ ਨਵਜੀਤ ਨੂੰ ਗੋਲੀਆਂ ਲੱਗੀਆਂ ਸਨ ਇਹ ਦੋਵੇਂ ਹੀ ਫਿਲਹਾਲ ਲੁਧਿਆਣਾ ਦੇ ਫੋਰਟਿਸ ਹਸਪਤਾਲ ਦੇ ਵਿੱਚ ਇਲਾਜ ਅਧੀਨ ਹਨ। ਜਦੋਂ ਕਿ ਮੁਲਜ਼ਮ ਰਿਸ਼ਵ ਬੈਨੀਪਾਲ ਅਤੇ ਸੁਸ਼ੀਲ ਕੁਮਾਰ ਦਾ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਿੰਕਲ ਨੂੰ ਸੱਤ ਗੋਲੀਆਂ ਲੱਗੀਆਂ ਸਨ ਅਤੇ ਉਸਦੀ ਸਾਥੀ ਨੂੰ 2 ਗੋਲੀਆਂ ਲੱਗੀਆਂ ਸਨ। ਜਵਾਬੀ ਕਾਰਵਾਈ ਦੇ ਵਿੱਚ ਗੋਲੀਆਂ ਚਲਾਉਣ ਵਾਲੇ ਪ੍ਰਿੰਕਲ ਵੱਲੋਂ ਵੀ ਉਸ ਤੇ ਹਮਲਾ ਕਰਨ ਆਏ ਮੁਲਜ਼ਮਾਂ ਤੇ ਫਾਇਰਿੰਗ ਕੀਤੀ ਗਈ ਸੀ। ਜਿਸ ਵਿੱਚ ਉਨਾਂ ਦੇ ਵੀ ਗੋਲੀਆਂ ਲੱਗੀਆਂ ਸਨ। ਇਸ ਦੀ ਜਾਣਕਾਰੀ ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਸਾਂਝੀ ਕੀਤੀ ਗਈ ਹੈ।

ਇਸ਼ਤਿਹਾਰਬਾਜ਼ੀ
  •  ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
    https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।

  •  ਹਰ ਵੇਲੇ Update ਰਹਿਣ ਲਈ ਸਾਨੂੰ
    Facebook ‘ਤੇ Like ਕਰੋ।

  •  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
    YouTube ਚੈਨਲ ਨੂੰ Subscribe ਕਰੋ।

  •  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
    https://shorturl.at/d9hHk ਕਲਿੱਕ ਕਰੋ।

  • First Published :



Source link

Leave a Comment